ਮਾਨਸਾ: ਪੰਜਾਬ ਸਰਕਾਰ ਵੱਲੋਂ ਅੱਜ ਚੌਥਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਤੋਂ ਕਿਸਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਨਰਾਜ ਨਜ਼ਰ ਆ ਰਹੇ ਹਨ।
ਪੰਜਾਬ ਬਜਟ 2020: ਕਿਸਾਨਾਂ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਦੱਸਿਆ ਕਿਸਾਨ ਵਿਰੋਧੀ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2019-20 ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਮਾਨਸਾ ਦੇ ਲੋਕਾਂ ਨੇ ਈਟੀਵੀ ਭਾਰਤ ਦੇ ਨਾਲ ਬਜਟ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਮਾਨਸਾ ਦੇ ਲੋਕਾਂ ਨੇ ਬਜਟ ਨੂੰ ਲੈ ਆਪਣੇ ਵੱਖ-ਵੱਖ ਵਿਚਾਰ ਈਟੀਵੀ ਭਾਰਤ ਦੀ ਟੀਮ ਨਾਲ ਸਾਂਝੇ ਕੀਤੇ ਹਨ। ਲੋਕਾਂ ਨੇ ਬਜਟ ਨੂੰ ਲੈ ਕੇ ਆਪਣੇ ਵਿਚਾਰੇ ਦੱਸਦੇ ਹੋਏ ਕਿਹਾ ਕਿ ਇਸ ਬਜਟ ਵਿੱਚ ਸਰਕਾਰ ਨੇ ਅਵਾਰਾ ਪਸ਼ੂਆਂ ਲਈ 25 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਪਰ ਪੈਸਿਆਂ ਨਾਲ ਅਵਾਰਾ ਪਸ਼ੂਆਂ ਦਾ ਕੋਈ ਹੱਲ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ 25 ਕਰੋੜ ਘਪਲੇ 'ਚ ਚੱਲੇ ਜਾਣਗੇ ਤੇ ਪਸ਼ੂ ਗਊਸ਼ਾਲਾਂ 'ਚ ਭੁੱਖੇ ਮਰਨਗੇ। ਕਿਸਾਨਾਂ ਨੇ ਕਿਹਾ ਕਿ ਇਹ ਬਜਟ ਕਿਸਾਨ ਵਿਰੋਧੀ ਹੈ। ਇਸ ਤੋਂ ਇਲਾਵਾ ਮਜ਼ਦੂਰ ਵਰਗ ਨੇ ਇਸ ਵਾਰ ਦੇ ਬਜਟ ਨੂੰ ਮਜ਼ਦੂਰ ਦੱਸਿਆ ਹੈ।
ਜਿਥੇ ਇੱਕ ਪਾਸੇ ਕਿਸਾਨਾਂ ਤੇ ਮਜ਼ਦੂਰਾਂ ਨੇ ਬਜਟ ਨੂੰ ਕਿਸਾਨ ਵਿਰੋਧੀ ਦੱਸਿਆ ਹੈ ਉਥੇ ਹੀ ਦੂਜੇ ਪਾਸੇ ਸਰਕਾਰੀ ਮੁਲਾਜ਼ਮਾਂ ਨੇ ਬਜਟ ਦੀ ਸਰਹਾਨਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਨੌਕਰੀ ਲਈ 58 ਸਾਲ ਉਮਰ ਹੱਦ ਹੋਣ ਨਾਲ ਹੇਠਲੇ ਪੱਧਰ ਦੇ ਮੁਲਾਜ਼ਮਾਂ ਦੀ ਤਰੱਕੀ ਹੋ ਸਕੇਗੀ। ਉਨ੍ਹਾਂ ਆਖਿਆ ਕਿ ਤੁਰੰਤ ਭਰਤੀ ਹੋਣ 'ਤੇ ਕਈ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤੇ ਇਹ ਉਦੋਂ ਹੀ ਸੰਭਵ ਹੋ ਸਕਦਾ ਹੈ ਜਦ ਸਰਕਾਰ ਇਨ੍ਹਾਂ ਐਲਾਨਾਂ ਨੂੰ ਜ਼ਮੀਨੀ ਪੱਧਰ 'ਤੇ ਪੂਰੀ ਤਰ੍ਹਾਂ ਲਾਗੂ ਕਰੇਗੀ।