ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖ਼ੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਵਿੱਚ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਪੰਜਾਬ ਹੀ ਨਹੀਂ ਬਲਕਿ ਹਰਿਆਣਾ ਵਿੱਚ ਵੀ ਇਸ ਦੀਆਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ। ਕਿਸਾਨਾਂ ਦੀ ਜ਼ਬਰਦਸਤ ਤਿਆਰੀ ਨੂੰ ਦੇਖ ਕੇ ਹਰਿਆਣਾ ਦੀ ਭਾਜਪਾ ਸਰਕਾਰ ਹਰਕਤ ਵਿੱਚ ਆ ਗਈ।
ਹਰਿਆਣਾ ਦੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ 'ਤੇ ਭੜਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ - ਖ਼ੇਤੀ ਕਾਨੂੰਨਾਂ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨ 26-27 ਨਵੰਬਰ ਨੂੰ ਦਿੱਲੀ ਵਿਖੇ ਧਰਨਾ ਦੇਣ ਜਾ ਰਹੇ ਹਨ। ਜਿਸ ਤੋਂ ਹਰਿਆਣਾ ਦੇ ਕਿਸਾਨਾਂ ਨੂੰ ਖੱਟਰ ਸਰਕਾਰ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪਹਿਲਾ ਤਾਂ ਹਰਿਆਣਾ ਦੀਆਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਬੰਦ ਕਰਨ ਦੀ ਗੱਲ ਸਾਹਮਣੇ ਆਈ ਪਰ ਹੁਣ ਹਰਿਆਣਾ ਦੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸੇ ਉੱਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਰਾਹ ਡੱਕਦਿਆਂ ਸਰਹੱਦਾਂ ਸੀਲ ਕਰ ਦਿੱਤੀਆਂ ਸਨ। ਇਸ ਨਾਲ ਕੇਂਦਰ ਸਰਕਾਰ ਦੇ ਖਿਲਾਫ਼ ਨਫ਼ਰਤ ਪੈਦਾ ਹੋ ਜਾਂਦੀ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਜਿਹੜੀਆਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਉਨ੍ਹਾਂ ਦੇ ਲੀਡਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅਸੀਂ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਇਸ ਗੱਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕਰਦੇ ਹਾਂ। ਜਿਵੇਂ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਹਨ ਉਸੇ ਤਰ੍ਹਾਂ ਜਿੱਥੇ ਵੀ ਸਾਨੂੰ ਹਰਿਆਣਾ ਸਰਕਾਰ ਨੇ ਰੋਕਿਆ, ਉੱਥੇ ਹੀ ਉਸੇ ਤਰ੍ਹਾਂ ਹਰਿਆਣਾ ਸਰਕਾਰ ਦੇ 'ਜੁਤੀਆਂ ਦਾ ਹਾਰ ਪਾਵਾਂਗੇ'।