ਮਾਨਸਾ :ਸੂਬੇ ਵਿੱਚ ਫੇਲ ਰਹੇ ਨਸ਼ੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਜਿਸ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ,ਆਈਪੀਐਸ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦਿਆਂ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਪੰਜਾਬ ਭਰ ਵਿੱਚ ਚਲਾਏ ਜਾ ਰਹੇ ਹਨ।ਇਸ ਹੀ ਤਹਿਤ ਪੁਲਿਸ ਨੂੰ ਕਾਮਯਾਬੀ ਵੀ ਹਾਸਿਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਪੀਐਸ ਵਧੀਕ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਐਸਟੀਐਫ ਵੱਲੋਂ ਚਲਾਏ ਗਏ ਸਾਂਝੇ ਉਪਰੇਸ਼ਨ Caso ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ 21 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਏਡੀਜੀਪੀ ਬਠਿੰਡਾ ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਨਸ਼ੇ ਦੇ ਖਿਲਾਫ ਪੁਲਿਸ ਦਾ ਸਰਚ ਅਭਿਆਨ ਅਜੇ ਵੀ ਜਾਰੀ ਹੈ।
ਵੱਡੀ ਮਾਤਰਾ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ :ਅੱਗੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਐਸਐਸਪੀ ਮਾਨਸਾ,ਡਾਕਟਰ ਨਾਨਕ ਸਿੰਘ ਅਤੇ ਸਮੂਹ ਪੁਲਿਸ ਪਾਰਟੀ ਦੀ ਮੌਜੂਦਗੀ ਵਿੱਚ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਐਨਡੀਪੀਐਸ ਐਕਟ ਦੇ ਤਹਿਤ 18 ਮੁਕੱਦਮੇਂ ਦਰਜ ਕੀਤੇ ਗਏ ਹਨ। ਏਡੀਜੀਪੀ ਬਠਿੰਡਾ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ ਚਾਰ ਕਿਲੋ 500 ਗ੍ਰਾਮ ਭੁੱਕੀ, ਚੂਰਾ ਪੋਸਟ, 144 ਗ੍ਰਾਮ ਹੈਰੋਇਨ, 50 ਗ੍ਰਾਮ ਅਫੀਮ, ਇੱਕ ਕਿਲੋ ਗਾਂਜਾ, 2230 ਨਸ਼ੀਲੀਆਂ ਗੋਲੀਆਂ, 2600 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਆਬਕਾਰੀ ਐਕਟ ਦੇ ਤਹਿਤ 25 ਲੀਟਰ ਸ਼ਰਾਬ ਨਜਾਇਜ਼ ਵੀ ਬਰਾਮਦ ਕੀਤੀ ਗਈ ਹੈ,ਉਹਨਾਂ ਦੱਸਿਆ ਕਿ ਇਹਨਾਂ ਸਮੱਗਲਰਾਂ ਦਾ ਮੁੱਢਲਾ ਅੱਡਾ ਸ਼ਹਿਰ ਦੇ ਵਿੱਚ ਮੈਡੀਕਲ ਸਟੋਰਾਂ 'ਤੇ ਵੀ ਗਹਿਰਾਈ ਦੇ ਨਾਲ ਜਾਂਚ ਕੀਤੀ ਗਈ ਹੈ।
- CM Mann ਵੱਲੋਂ PU ਦੇ ਅਧਿਕਾਰੀਆਂ ਨਾਲ ਮੀਟਿੰਗ, 'ਵਰਸਿਟੀ ਵਿੱਚ ਮੁੰਡੇ, ਕੁੜੀਆਂ ਦੇ ਹੋਸਟਲ ਬਣਾਉਣ ਸਬੰਧੀ ਚਰਚਾ
- ਯੂਟਿਊਬ ਉਤੇ ਐਸਜੀਪੀਸੀ ਦੇ ਚੈਨਲ ਤੋਂ ਸ਼ੁਰੂ ਹੋਇਆ ਗੁਰਬਾਣੀ ਦਾ ਪਹਿਲਾ ਪ੍ਰਸਾਰਨ, ਚੈਨਲ ਨੇ ਪਹਿਲੇ ਦਿਨ ਸਥਾਪਿਤ ਕੀਤਾ ਰਿਕਾਰਡ
- ਜਲੰਧਰ 'ਚ ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਤੋਂ 23 ਲੱਖ ਰੁਪਏ ਦੀ ਲੁੱਟ, ਫਿਲਮੀ ਅੰਦਾਜ਼ 'ਚ ਲੁੱਟ ਨੂੰ ਦਿੱਤਾ ਗਿਆ ਅੰਜਾਮ