ਮਾਨਸਾ:ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ 20 ਅਤੇ 21 ਮਈ ਨੂੰ ਪੈਨ ਡਾਊਨ ਹੜਤਾਲ ਕਰਨ ਦਾ ਐਲਾਨ ਕੀਤਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਮੁਲਾਜਮਾਂ ਵੱਲੋਂ ਫਰੰਟ ਲਾਈਨ ਤੇ ਨਿਭਾਈਆਂ ਜਾ ਰਹੀਆਂ ਡਿਊਟੀਆਂ ਕਾਰਨ ਇਹ ਪੈਨ ਡਾਊਨ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।ਮਾਨਸਾ ਵਿੱਚ ਮੁਲਾਜਮਾਂ ਵੱਲੋਂ 20 ਤੋਂ 27 ਮਈ ਤੱਕ ਰੋਸ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਡਿਊਟੀ ਸਮੇਂ ਦੌਰਾਨ ਮੁਲਾਜਮ ਕਾਲੇ ਬਿੱਲੇ ਲਗਾਕੇ ਦਫਤਰਾਂ ਵਿੱਚ ਡਿਊਟੀ ਨਿਭਾ ਰਹੇ ਹਨ।
ਇਸ ਮੌਕੇ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਸਾਡੀਆਂ ਸਰਕਾਰ ਵੱਲ ਕਈ ਮੰਗਾਂ ਬਾਕੀ ਹਨ। ਜਿਨ੍ਹਾਂ ਵਿਚ ਪੇ-ਕਮਿਸ਼ਨ ਲਾਗੂ ਕਰਨਾ, ਡੀ.ਏ. ਦਾ ਬਕਾਇਆ ਜਾਰੀ ਕਰਨਾ। ਉਨ੍ਹਾਂ ਕਿਹਾ ਹੈ ਕਿ ਇਸ ਤੋਂ ਇਲਾਵਾ ਸੁਪਰਡੈਂਟ ਗ੍ਰੇਡ 1 ਤੇ 2 ਦੀਆਂ ਤਰੱਕੀਆਂ ਨਹੀਂ ਹੋ ਰਹੀਆਂ ਅਤੇ ਕਈ ਵਿਭਾਗਾਂ ਵਿਚ ਅਸਾਮੀਆਂ ਖਾਲੀ ਹਨ।ਜਿਸ ਨੂੰ ਲੈ ਕੇ ਕਰਮਚਾਰੀਆਂ ਵਿਚ ਸਰਕਾਰ ਖਿਲਾਫ ਰੋਸ਼ ਹੈ ਅਤੇ ਇਸੇ ਰੋਸ਼ ਦੇ ਚਲਦਿਆਂ ਅਸੀਂ ਕਾਲੇ ਬਿੱਲੇ ਲਗਾ ਕੇ ਰੋਸ਼ ਹਫਤਾ ਮਨਾ ਰਹੇ ਹਾਂ। ਉਨ੍ਹਾਂ ਕਿਹਾ ਹੈ ਕਿ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਕਾਂਗਰਸ ਦੇ ਮੁੱਖ ਮੰਤਰੀ ਨੂੰ ਮੁਲਾਜਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕਰ ਰਹੇ ਹਾਂ।