ਪੰਜਾਬ

punjab

ETV Bharat / state

ਕਿਸਾਨਾਂ ਦੀ ਮਿਹਨਤ 'ਤੇ ਫਿਰਿਆ ਪਾਣੀ, ਮੀਂਹ ਕਾਰਨ ਹਜ਼ਾਰਾਂ ਏਕੜ ਫਸਲਾਂ ਬਰਬਾਦ - ਕਿਸਾਨ

ਮੀਂਹ ਕਾਰਨ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾ ਬਰਬਾਦ ਹੋ ਚੁੱਕਿਆ ਹਨ। ਕਿਸਾਨਾਂ ਵੱਲੋਂ ਹੁਣ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਕੋਈ ਅਗਲੇਰੀ ਫਸਲ ਬੀਜਣ ਦੇ ਲਈ ਬੀਜ਼ ਮੁਹੱਈਆਂ ਕਰਵਾਏ ਜਾਣ।

ਮੀਂਹ ਕਾਰਨ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਨਰਮੇ ਤੇ ਝੋਨੇ ਦੀਆਂ ਫ਼ਸਲਾ ਬਰਬਾਦ
ਮੀਂਹ ਕਾਰਨ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਨਰਮੇ ਤੇ ਝੋਨੇ ਦੀਆਂ ਫ਼ਸਲਾ ਬਰਬਾਦ

By

Published : Aug 1, 2020, 10:10 PM IST

ਮਾਨਸਾ: ਪਿਛਲੇ ਦਿਨੀਂ ਲਗਾਤਾਰ ਪਏ ਮੀਂਹ ਨੇ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਕਿਸਾਨਾਂ ਦੀ ਝੋਨੇ ਅਤੇ ਨਰਮੇ ਦੀਆਂ ਹਜ਼ਾਰਾਂ ਏਕੜ ਫਸਲਾਂ ਮੀਂਹ ਦੇ ਪਾਣੀ 'ਚ ਡੂੱਬਣ ਕਾਰਨ ਖ਼ਰਾਬ ਹੋ ਗਈਆਂ ਹਨ। ਕਿਸਾਨਾਂ ਦੇ ਚਿਹਰੇ 'ਤੇ ਚਿੰਤਾ ਦੀਆਂ ਲਕੀਰਾ ਇਹ ਸਾਫ਼ ਦਿਖਾ ਰਹੀਆਂ ਹਨ ਕਿ ਉਹ ਕੁਦਰਤ ਦੀ ਮਾਰ ਅੱਗੇ ਕਿਨ੍ਹੇ ਬੇਬਸ ਹਨ।

ਮੀਂਹ ਕਾਰਨ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਨਰਮੇ ਤੇ ਝੋਨੇ ਦੀਆਂ ਫ਼ਸਲਾ ਬਰਬਾਦ

ਕਿਸਾਨ ਲੀਲਾ ਰਾਮ ਪੰਡਿਤ ਨੇ ਦੱਸਿਆ ਕਿ ਉਸ ਨੇ 60 ਹਜ਼ਾਰ ਰੁਪਏ ਪ੍ਰਤੀ ਏਕੜ 6 ਕਿੱਲੇ ਜ਼ਮੀਨ ਠੇਕੇ 'ਤੇ ਲੈ ਕੇ ਨਰਮੇ ਅਤੇ ਝੋਨੇ ਦੀ ਫਸਲ ਬੀਜੀ ਸੀ ਪਰ ਬਾਰਿਸ਼ ਦੇ ਕਾਰਨ ਨਰਮੇ ਅਤੇ ਝੋਨੇ ਦੀ ਫਸਲ ਬਿਲਕੁਲ ਬਰਬਾਦ ਹੋ ਚੁੱਕੀ ਹੈ ਅਤੇ ਹੁਣ ਅਗਲੀ ਫਸਲ ਬੀਜਣ ਦੇ ਲਈ ਵੀ ਉਨ੍ਹਾਂ ਕੋਲ ਕਿਸੇ ਤਰ੍ਹਾਂ ਦਾ ਕੋਈ ਖਰਚਾ ਨਹੀਂ ਹੈ।

ਕਿਸਾਨਾਂ ਵੱਲੋਂ ਹੁਣ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਕੋਈ ਅਗਲੇਰੀ ਫਸਲ ਬੀਜਣ ਦੇ ਲਈ ਬੀਜ਼ ਮੁਹੱਈਆਂ ਕਰਵਾਏ ਜਾਣ। ਕਿਸਾਨ ਨੇ ਦੁਖੀ ਮਨ ਨਾਲ ਕਿਹਾ ਕਿ ਉਨ੍ਹਾਂ ਕੋਲ ਖੁਦਕੁਸ਼ੀਆਂ ਤੋਂ ਸਿਵਾਏ ਕੋਈ ਹੱਲ ਨਹੀਂ ਹੈ ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕਰੇ।

ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਸੁਮਨ ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀਂ ਪਏ ਮੀਂਹ ਦੇ ਕਾਰਨ ਜਿੱਥੇ ਮਾਨਸਾ ਜ਼ਿਲ੍ਹੇ ਚੋਂ ਹਜ਼ਾਰਾਂ ਏਕੜ ਨਰਮੇ ਅਤੇ ਝੋਨੇ ਦੀ ਫਸਲ ਬਰਬਾਦ ਹੋਈ ਹੈ ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਚੋਂ 600 ਏਕੜ ਫਸਲ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਬਦਲਵੀਂ ਖੇਤੀ ਕਰਨ ਦੇ ਲਈ ਬੀਜ਼ ਮੁਹੱਈਆਂ ਕਰਵਾਏ ਜਾਣ ਤਾਂ ਜੋਂ ਕਿਸਾਨ ਬਰਬਾਦ ਹੋ ਚੁੱਕੀਆਂ ਜ਼ਮੀਨਾਂ ਚੋਂ ਕੋਈ ਬਦਲਵੀਂ ਫਸਲ ਬੀਜ਼ ਆਪਣਾ ਗੁਜ਼ਾਰਾ ਕਰ ਸਕਣ।

ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਮੁੱਖ ਅਧਿਕਾਰੀ ਮਨਜੀਤ ਸਿੰਘ ਨੇ ਕਿਹਾ ਕਿ ਜੋ ਪਿਛਲੇ ਦਿਨਾਂ ਦੇ ਵਿੱਚ ਮੀਂਹ ਪਿਆ ਸੀ ਉਸ ਕਾਰਨ ਖੇਤਾਂ ਵਿੱਚ ਪਾਣੀ ਭਰਿਆ ਹੋਇਆ ਹੈ। ਖੇਤਾਂ 'ਚ ਪਾਣੀ ਭਰਣ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ਰਾਬ ਹੋਈਆਂ ਫਸਲਾਂ ਦੀ ਰਿਪੋਰਟ ਮੰਗ ਲਈ ਗਈ ਹੈ ਤੇ ਵਿਭਾਗ ਵੱਲੋਂ ਨਰਮੇ ਅਤੇ ਝੋਨੇ ਦੀ ਖ਼ਰਾਬ ਹੋਈ ਫ਼ਸਲ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਜੋ ਜਲਦ ਹੀ ਸਰਕਾਰ ਨੂੰ ਭੇਜ ਦਿੱਤੀਆਂ ਜਾਣਗੀਆਂ।

ABOUT THE AUTHOR

...view details