ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ ਕਿਉਂਕਿ ਉਨ੍ਹਾਂ ਨੂੰ ਡਰ ਸਤਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਨੇ ਮਾਨਸਾ ਵਿਖੇ ਆਪਣੇ ਦਫ਼ਤਰ ਦੇ ਉਦਘਾਟਨ ਮੌਕੇ ਕੀਤਾ।
ਪੁੱਤਰ ਮੋਹ 'ਚ ਬਾਦਲ ਨੇ ਪੰਜਾਬ ਨੂੰ ਟੰਗਿਆ ਛਿੱਕੇ: ਰਾਜਾ ਵੜਿੰਗ - lok sabha polls 2019
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਨਾ ਕਰਨ 'ਤੇ ਰਾਜਾ ਵੜਿੰਗ ਨੇ ਬਾਦਲਾਂ 'ਤੇ ਸਾਧਿਆ ਨਿਸ਼ਾਨਾ।
ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਵੱਲੋਂ ਅਮਰਿੰਦਰ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਰਾਜਾ ਵੜਿੰਗ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਮਾਨਸਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਨੇ ਬਠਿੰਡਾ ਸੀਟ ਤੋਂ ਉਮੀਦਵਾਰ ਇਸ ਲਈ ਨਹੀਂ ਐਲਾਨਿਆ ਕਿਉਂਕਿ ਉਨ੍ਹਾਂ ਨੂੰ ਅੰਦਰੋਂ ਡਰ ਸਤਾ ਰਿਹਾ ਹੈ। ਇਸ ਦਾ ਕਾਰਨ ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਦੱਸਿਆ।
ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਭਾਰਤ ਦੇ ਸਭ ਤੋਂ ਅਮੀਰ ਸਿੱਖ ਨਾਲ ਹੈ ਜਿਨ੍ਹਾਂ ਨੇ ਆਪਣੇ ਪਰਿਵਾਰ ਨੂੰ ਹਮੇਸ਼ਾ ਅੱਗੇ ਰੱਖਿਆ ਹੈ।