ਪੰਜਾਬ

punjab

ETV Bharat / state

'ਬਾਬੇ ਨਾਨਕ' ਦੀ ਕਾਂਗਰਸ ਨਾਲ ਤੁਲਨਾ ਕਰਨ 'ਤੇ ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ - loksabha election

ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਮਾਨਸਾ ਵਿਖੇ ਡੋਰ-ਟੂ-ਡੋਰ ਮੁਹਿੰਮ ਦੌਰਾਨ ਆਪਣੀ ਸਰਕਾਰ ਨੂੰ ਬਾਬਾ ਨਾਨਕ ਨਾਲ ਤੁਲਨਾ ਕਰਨ 'ਤੇ ਅਕਾਲੀ ਦਲ ਮਾਨ ਦੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਵੜਿੰਗ ਦਾ ਸਿੱਖ ਕੌਮ ਨੂੰ ਬਾਇਕਾਟ ਕਰਨ ਲਈ ਕਿਹਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਸੇਵਕ ਸਿੰਘ ਜਵਾਹਰਕੇ।

By

Published : Apr 27, 2019, 6:05 AM IST

ਮਾਨਸਾ : ਚੋਣਾਂ ਦੇ ਮਾਹੌਲ ਵਿੱਚ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਲੋਕਾਂ ਨਾਲ ਵੱਖ-ਵੱਖ ਤਰੀਕਿਆਂ ਨਾਲ ਰਾਬਤਾ ਕਾਇਮ ਕਰਨ ਦਾ ਸਿਲਸਿਲਾ ਜਾਰੀ ਹੈ।

ਵੀਡਿਓ।

ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੇ ਅੱਜ ਮਾਨਸਾ ਜਿਲ੍ਹੇ ਵਿੱਚ ਡੋਰ-ਟੂ-ਡੋਰ ਮੁਹਿੰਮ ਕੀਤੀ। ਰਾਜਾ ਵੜਿੰਗ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਅ ਨਹੀਂ ਲੈ ਰਹੀਆਂ। ਜਦੋਂ ਇੱਕ ਨੌਜਵਾਨ ਵੱਲੋਂ ਨੌਕਰੀ ਦੀ ਮੰਗ ਕੀਤੀ ਗਈ ਤਾਂ ਰਾਜਾ ਵੜਿੰਗ ਨੇ ਕਿਹਾ ਕਿ 'ਬਾਬਾ ਨਾਨਕ ਵੀ ਨੌਕਰੀ ਨਹੀਂ ਦਵਾ ਸਕੇ।'

ਜਿਸ ਨੂੰ ਲੈ ਕੇ ਅੱਜ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਅਮਰਿੰਦਰ ਰਾਜਾ ਵੜਿੰਗ ਕਾਂਗਰਸ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਨਾਲ ਤੁਲਨਾ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਾਂ ਤਾਂ ਮੁਆਫ਼ੀ ਮੰਗੇ ਨਹੀਂ ਉਸ ਨੂੰ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਸਿੱਖ ਕੌਮ ਨੂੰ ਬੇਨਤੀ ਕੀਤੀ ਕਿ ਰਾਜਾ ਵੜਿੰਗ ਜੋ ਕਿ ਇੱਕ ਡੇਰਾ ਪ੍ਰੇਮੀ ਹੈ ਅਤੇ ਸਿੱਖ ਨਸਲਕੁਸ਼ੀ ਕਰਨ ਵਾਲੀ ਇੰਦਰਾ ਗਾਂਧੀ ਦੀ ਫ਼ੋਟੋ ਵਾਲੀ ਟੀ-ਸ਼ਰਟ ਪਹਿਨਦਾ ਹੈ, ਦਾ ਬਾਇਕਾਟ ਕਰਨਾ ਚਾਹੀਦਾ ਹੈ।

ABOUT THE AUTHOR

...view details