ਮਾਨਸਾ:ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਸੂਬੇ ਵਿੱਚ ਪੰਜਾਬ ਕਾਂਗਰਸ ਨੂੰ ਛੱਡ ਬਾਕੀ ਸਾਰੀਆਂ ਹੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਦਾ ਲਗਾਤਾਰ ਐਲਾਨ ਕਰ ਰਹੀ ਹੈ। ਪਰ ਪੰਜਾਬ ਕਾਂਗਰਸ ’ਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ ਜ਼ਿਲ੍ਹੇ ’ਚ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਚਹਿਲ ਵੱਲੋਂ ਸਿੱਧੂ ਮੂਸੇਵਾਲਾ ਦੇ ਵਿਰੋਧ ’ਚ ਵਿਸ਼ਾਲ ਰੈਲੀ (Rally of Youth Congress President against Sidhu Moose Wala) ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ (Sidhu Moose Wala Join Punjab Congress Party) ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੋ ਧੜਿਆ ਚ ਵੰਡ ਗਈ ਹੈ। ਜਿਸ ਤੋਂ ਬਾਅਦ ਹੁਣ ਇੱਕ ਧੜੇ ਵੱਲੋਂ ਸਿੱਧੂ ਮੂਸੇਵਾਲੇ ਦੇ ਖਿਲਾਫ ਰੈਲੀ ਕੀਤਾ ਜਾ ਰਿਹਾ ਹੈ।