ਮਾਨਸਾ:ਲਗਾਤਾਰ ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਦੱਸ ਰੁਪਏ ਪੈਟਰੋਲ ਤੇ ਪੰਜ ਰੁਪਏ ਡੀਜ਼ਲ ਘਟਾਉਣ ਦਾ ਫ਼ੈਸਲਾ ਕੀਤਾ ਹੈ ਇਸ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਮਾਨਸਾ ਦੇ ਇਕ ਪੈਟਰੋਲ ਪੰਪ ਤੇ ਗਾਹਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਪੈਟਰੋਲ ਡੀਜ਼ਲ ਤੇ ਸਰਕਾਰਾਂ ਵੱਲੋਂ ਟੈਕਸ ਹੀ ਇੰਨਾ ਜ਼ਿਆਦਾ ਲਗਾਇਆ ਗਿਆ ਹੈ ਜਿਸ ਕਾਰਨ ਲੋਕਾਂ ਤੇ ਵਾਧੂ ਬੋਝ ਪਾਇਆ ਗਿਆ ਹੈ ਹੁਣ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨਹੀਂ ਸਗੋਂ ਟੈਕਸ ਘੱਟ ਕੀਤਾ ਹੈ ਉਨ੍ਹਾਂ ਕਿਹਾ ਕਿ ਇਹ ਵੀ ਸਿਰਫ਼ ਚੋਣਾਂ ਦੇ ਨਜ਼ਦੀਕ ਆਉਣ ਕਰਕੇ ਹੀ ਕੀਤਾ ਹੈ ਜਦੋਂਕਿ ਪੈਟਰੋਲ ਡੀਜ਼ਲ 60 ਰੁਪਏ ਦੇ ਕਰੀਬ ਹੋਣਾ ਚਾਹੀਦਾ ਹੈ ਤਾਂ ਕਿ ਹਰ ਇਨਸਾਨ ਨੂੰ ਇਸ ਦਾ ਫ਼ਾਇਦਾ ਹੋਵੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਟੈਕਸ ਹੀ ਘਟਾਇਆ ਹੈ ਨਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਰੇਟ ਘਟਾਏ ਹਨ (Only tax reduced, not petroleum prices)।
ਮਾਨਸਾ ਵਿਖੇ ਪੈਟਰੋਲ ਪੰਪ ਦੇ ਇੱਕ ਕਰੀਂਦੇ ਦਾ ਕਹਿਣਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ ਤੇ ਇਸ ਨਾਲ ਲੋਕ ਥੋੜ੍ਹੀ ਰਾਹਤ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਦਾ ਕਹਿਣਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਿਰਫ ਟੈਕਸ ਲਗਾਉਣ ਕਾਰਨ ਵਧੀਆਂ ਹੋਈਆਂ ਸੀ ਤੇ ਟੈਕਸਾਂ ਵਿਈਚ ਕਟੌਤੀ ਕੀਤੇ ਜਾਣ ਨਾਲ ਥੋੜ੍ਹੀਆਂ ਕੀਮਤਾਂ ਘਟੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਟੈਕਸ ਘਟਾਇਆ ਹੈ ਤਾਂ ਇਸ ਦਾ ਮਤਲਬ ਇਹ ਟੈਕਸ ਗਲਤ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸਮੁੱਚਾ ਟੈਕਸ ਹੀ ਗਲਤ ਹੈ ਤੇ ਲੋਕਾਂ ਦੇ ਫਾਲਤੂ ਵਿੱਤੀ ਬੋਝ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਟੈਕਸ ਦੇ ਨਾਂ ’ਤੇ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਤੋਂ ਅੰਨ੍ਹੇਵਾਹ ਕਮਾਈ ਕੀਤੀ ਹੈ ਤੇ ਇਹ ਕਮਾਈ ਨਜਾਇਜ਼ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਟੈਕਸ ਖਤਮ ਕਰਕੇ ਪੈਟਰੋਲ ਤੇ ਡੀਜ਼ਲ ਦੀਆਂ ਅਸਲ ਕੀਮਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ।