ਮਾਨਸਾ: ਪਿੰਡ ਕਰਮਗੜ ਔਤਾਂਵਾਲੀ (Village Karamgarh Autanwali) ਦੇ ਨਿਵਾਸੀਆਂ ਨੂੰ ਤੱਪਦੀ ਗਰਮੀਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਘਾਟ (Lack of drinking water) ਨਾਲ ਜੂਝਣਾ ਪੈ ਰਿਹਾ ਹੈ। ਵਾਟਰ ਵਰਕਸ ਦਾ ਪਾਣੀ ਨਾ ਮਿਲਣ ਕਾਰਨ ਲੋਕ ਜ਼ਮੀਨ ਹੇਠਲਾ ਪਾਣੀ (Ground water) ਪੀ ਕੇ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਦਾ ਵਿਰੋਧ ਕਰਦਿਆਂ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਪਿੰਡ ਜਵਾਹਰਕੇ (Village Jawaharke) ਵਿਖੇ ਵਾਟਰ ਸਪਲਾਈ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦੇ ਗੇਟ ‘ਤੇ ਧਰਨਾ ਲਗਾਕੇ ਪ੍ਰਦਰਸ਼ਨ ਕੀਤਾ।
ਧਰਨੇ ਪ੍ਰਦਰਸ਼ਨ ਵਿੱਚ ਪਹੁੰਚੇ ਕਿਸਾਨਾਂ (Farmers) ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਵਾਟਰ ਸਪਲਾਈ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ, ਕਿਉਂਕਿ ਪਿੰਡ ਕਰਮਗੜ ਔਤਾਂਵਾਲੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਅੱਧੇ ਤੋਂ ਵੱਧ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਵਿੱਚ ਜ਼ਮੀਨੀ ਪਾਣੀ ਪੀਣ ਯੋਗ ਨਾ ਹੋਣ ਕਾਰਨ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।