ਸੰਗਰੂਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ 14 ਫ਼ਰਵਰੀ ਨੂੰ ਵਾਪਰੇ ਅੱਤਵਾਦੀ ਹਮਲੇ ਦੇ ਚਲਦਿਆ ਪੈਦਾ ਹੋਏ ਤਣਾਅਪੂਰਣ ਮਾਹੋਲ ਨੂੰ ਦੇਖਦੇ ਹੋਏ ਜਿਥੇ ਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਪੁਲਿਸ ਅਤੇ ਫ਼ੌਜ ਵਲੋਂ ਚੌਕਸੀ ਵਧਾਈ ਗਈ ਹੈ ਉਥੇ ਹੀ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਵਿਖਾਈ ਦੇ ਰਹੀ ਹੈ।
ਧੂਰੀ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ - daily update
ਭਾਰਤ- ਪਾਕਿਸਤਾਨ ਵਿਚਾਲੇ ਚਲਦੇ ਤਣਾਅ ਕਰਕੇ ਧੂਰੀ ਸ਼ਟੇਸ਼ਨ ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ। ਕਿਸੇ ਅਣਸੁਖਾਵੀਂ ਘਟਨਾ ਤੋਂ ਰੋਕਣ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
ਧੂਰੀ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੂਬੇ ਵਿੱਚ ਪੁਲਿਸ ਦੀ ਮੁਸਤੈਦੀ ਦੇ ਚਲਦਿਆਂ ਸਨਿੱਚਰਵਾਰ ਨੂੰ ਰੇਲਵੇ ਸਟੇਸ਼ਨ ਦੀ ਤਲਾਸ਼ੀ ਲਈ ਗਈ। ਇਸ ਮੌਕੇ ਡੀਐਸਪੀ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚਲਾਈ ਗਈ ਮੁਹਿੰਮ ਕਰਕੇ ਸ਼ੱਕੀ ਤੱਤਾਂ ਦੀ ਜਾਂਚ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ ਹੈ।