ਪੰਜਾਬ

punjab

ETV Bharat / state

ਮਾਨਸਾ 'ਚ ਸੁਖਪਾਲ ਖਹਿਰਾ ਨੇ ਕੀਤਾ ਰੋਡ ਸ਼ੋਅ

ਮਾਨਸਾ 'ਚ ਪੰਜਾਬ ਏਕਤਾ ਪਾਰਟੀ ਪ੍ਰਧਾਨ ਸੁਖਪਾਲ ਖਹਿਰਾ ਨੇ ਰੋਡ ਸ਼ੋਅ ਕੀਤਾ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦਾ ਰੌਲਾ ਪਾ ਰਹੀ ਹੈ ਤੇ ਬਠਿਂਡਾ 'ਚ ਕੁੜੀਆਂ ਨਸ਼ਾ ਲੈ ਰਹੀਆਂ ਹਨ। ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲ ਰਹੀ ਹੈ।

ਸੁਖਪਾਲ ਖਹਿਰਾ

By

Published : Mar 25, 2019, 11:38 PM IST

ਮਾਨਸਾ: ਸ਼ਹਿਰ 'ਚ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਰੋਡ ਸ਼ੋਅ ਕੀਤਾ।

ਸੁਖਪਾਲ ਖਹਿਰਾ ਨੇ ਰੋਡ ਸ਼ੋਅ ਕੀਤਾ

ਸੁਖਪਾਲ ਖਹਿਰਾ ਮੌੜ ਵਿਧਾਨ ਸਭਾ ਹਲਕਾ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਕੇ ਮੱਥਾ ਟੇਕਣਗੇ । ਸੁਖਪਾਲ ਖਹਿਰਾ ਨੇ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਲਈ ਲੋਕ ਇਸ ਬਾਰ ਤੀਜੇ ਬਦਲ ਨੂੰ ਚੁਣਨਗੇ ਕਿਉਂਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਦਾ ਰੌਲਾ ਪਾ ਰਹੀ ਹੈ ਪਰ ਬਠਿੰਡਾ ਵਿੱਚ ਲੜਕੀਆਂ ਨਸ਼ੇ ਦੇ ਟਰੈਕ ਤੇ ਫ਼ਸੀ ਹੋਈ ਹੈ ਜਿਸ ਵਿੱਚ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲ ਰਹੀ ਹੈ।
ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਹਮਖ਼ਿਆਲੀ ਪਾਰਟੀਆਂ ਦੇ ਨਾਲ 30 ਮਾਰਚ ਨੂੰ ਮੀਟਿੰਗ ਹੋਣ ਜਾ ਰਹੀ ਹੈਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਛੇਤੀ ਹੀ ਐਲਾਨ ਕੀਤਾ ਜਾਵੇਗਾ।
ਉਨ੍ਹਾਂ ਜੋਰਾ ਸਿੰਘ ਮਾਮਲੇ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਉਹੀ ਜੋਰਾ ਸਿੰਘ ਹੈ ਜਿਨ੍ਹਾਂ ਨੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕੀਤੀ ਸੀ ਉਨ੍ਹਾਂ ਦੀ ਜਾਂਚ ਰਿਪੋਰਟ ਦੇ ਬਲ ਤੇ ਸਰਕਾਰ ਨੇ ਦੇਖਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਉਹ ਰੱਦੀ ਦੀ ਟੋਕਰੀ ਵਿੱਚ ਚਲੀ ਗਈ।

ABOUT THE AUTHOR

...view details