ਮਾਨਸਾ:ਭਲਕੇ ਮੂਸੇਵਾਲਾ ਦਾ ਭੋਗ ਮਾਨਸਾ ਦੀ ਅਨਾਜ ਮੰਡੀ ਵਿੱਚ ਪੈਣਾ ਹੈ। ਮੂਸੇਵਾਲਾ ਦੇ ਭੋਗ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਚੌਕਸੀ ਵਧਾਈ ਗਈ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਗੱਲ ਕਹੀ ਜਾ ਰਹੀ ਹੈ। ਇਸਦੇ ਚੱਲਦੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਦੀ ਸਮੱਸਿਆ ਤੋਂ ਬਚਣ ਦੇ ਲਈ ਵੀ ਇੱਕ ਯੋਜਨਾ ਬਣਾਈ ਹੈ। ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਤੋਂ ਆਉਣ ਵਾਲੇ ਵਾਹਨਾਂ ਦੇ ਰੂਟ ਪਲਾਨ ਜਾਰੀ ਕੀਤਾ ਗਿਆ ਤਾਂ ਕਿ ਦੂਰੋ ਨੇੜਿਓਂ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
1. ਚੰਡੀਗੜ ਪਟਿਆਲਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ :ਮੇਨ ਰੂਟ:- ਚੰਡੀਗੜ ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਅਲਟ੍ਰ੍ਰਨੇਟ ਰੂਟ :- ਚੰਡੀਗੜ-ਪਟਿਆਲਾ ਸਾਈਡ ਤੋਂ ਵਾਇਆ ਸੁਨਾਮ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਢੈਪਈ, ਭੀਖੀ, ਬੋੜਾਵਾਲ, ਗੁਰਨੇ ਕਲਾਂ, ਫਫੜੇ, ਬੱਪੀਆਣਾ, ਲੱਲੂਆਣਾ, ਮਾਨਸਾ ਖੁਰਦ, ਐਚ.ਐਸ.ਰੋਡ ਤੋਂ ਮੇਨ ਰੋਡ ਤੋਂ ਡੀ.ਸੀ. ਤਿੰਨਕੋਣੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
2. ਬਠਿੰਡਾ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਲਈ ਰੂਟ ਪਲਾਨ :ਰੂਟ ਨੰਬਰ 1 ਮੇਨ ਰੂਟ :- ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ, ਮਾਨਸਾ ਕੈਂਚੀਆਂ, ਡੀ.ਸੀ. ਤਿੰਨਕੋਨੀ ਮਾਨਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।
ਅਲਟ੍ਰਨੇਟ ਰੂਟ :- ਬਠਿੰਡਾ ਤੋਂ ਵਾਇਆ ਕੋਟ ਸ਼ਮੀਰ, ਮੌੜ ਤੋਂ ਜ਼ਿਲਾ ਮਾਨਸਾ ਦੀ ਹੱਦ ਪਿੰਡ ਭਾਈ ਦੇਸਾ ਤੋਂ ਕੋਟਲੀ ਕਲਾਂ, ਸੱਦਾ ਸਿੰਘ ਵਾਲਾ, ਖੋਖਰ ਕਲਾਂ, ਮੇਨ ਰੋਡ ਮਾਨਸਾ-ਸਿਰਸਾ ਤੋਂ ਨਵੀਂ ਅਨਾਜ ਮੰਡੀ ਮਾਨਸਾ।