ਮਾਨਸਾ: ਇੱਕ ਪਾਸੇ ਜਿੱਥੇ ਪੰਜਾਬ ’ਚ ਵਿਧਾਨਸਭਾ ਚੋਣਾਂ (2022 Punjab Assembly Election) ਦਾ ਐਲਾਨ ਹੋ ਚੁੱਕਿਆ ਹੈ ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸੰਯੁਕਤ ਸਮਾਜ ਮੋਰਚੇ ਵੱਲੋਂ ਮਾਨਸਾ ਤੋਂ ਰੁਲਦੂ ਸਿੰਘ ਮਾਨਸਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਰੁਲਦੂ ਸਿੰਘ ਮਾਨਸਾ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਨਸਾ ਵਿਧਾਨ ਸਭਾ ਹਲਕੇ ਚ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਤੋ ਜਾਣੂ ਹਨ। ਜੇਕਰ ਲੋਕਾਂ ਨੇ ਉਨ੍ਹਾਂ ਤੋਂ ਉਮੀਦ ਜਤਾਉਂਦਿਆ ਵਿਧਾਨ ਸਭਾ ਭੇਜਿਆ ਤਾਂ ਮਾਨਸਾ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਵੇਗਾ।
ਕਿਸਾਨ ਜਥੇਬੰਦੀਆਂ ਨੇ ਰੁਲਦੂ ਸਿੰਘ ਮਾਨਸਾ ਨੂੰ ਐਲਾਨਿਆ ਉਮੀਦਵਾਰ ਰੁਲਦੂ ਸਿੰਘ ਮਾਨਸਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਕੋਲੋਂ ਤੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਠ ਸੀਟਾਂ ਮੰਗੀਆਂ ਗਈਆਂ ਸੀ ਪਰ ਉਨ੍ਹਾਂ ਵੱਲੋਂ ਨਾਂਹ ਕਰ ਦਿੱਤੀ ਗਈ ਸੀ ਅਤੇ ਚੋਣਾਂ ਨੂੰ ਆਮ ਆਦਮੀ ਪਾਰਟੀ ਦੇ ਨਿਸ਼ਾਨ ਤੇ ਲੜਨ ਲਈ ਕਿਹਾ ਗਿਆ ਸੀ। ਜਿਸ ਨੂੰ ਕਿਸਾਨਾਂ ਵੱਲੋਂ ਇਸ ਨੂੰ ਠੁਕਰਾ ਦਿੱਤਾ ਗਿਆ। ਹੁਣ ਕਿਸਾਨਾਂ ਵੱਲੋਂ ਸੰਯੁਕਤ ਸਮਾਜ ਮੋਰਚੇ ਅਤੇ ਚਡੂਨੀ ਦੇ ਨਾਲ ਮਿਲ ਕੇ ਪੰਜਾਬ ਦੇ ਵਿੱਚ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਜਲਦ ਹੀ ਪੰਜਾਬ ਭਰ ਦੇ ਵਿੱਚ ਕਿਸਾਨ ਆਗੂ ਵੱਡੀ ਜਿੱਤ ਪ੍ਰਾਪਤ ਕਰਨਗੇ ਅਤੇ ਆਪਣੀ ਸਰਕਾਰ ਬਣਾਉਣਗੇ।
ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉੱਥੇ ਸਿੱਧੂ ਮੂਸੇ ਵਾਲੇ ਦੇ ਸਬੰਧੀ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਕੀ ਚੀਜ਼ ਹੈ ਅਸੀਂ ਸੰਘਰਸ਼ ਲੜੇ ਹਨ ਅਤੇ ਲੋਕਾਂ ਦੇ ਲਈ ਲੜੇ ਹਾਂ ਅਤੇ ਉਸ ਨੇ ਚਾਰ ਗੀਤ ਗਾਏ ਹਨ, ਲੋਕਾਂ ਦੇ ਲਈ ਸਿੱਧੂ ਮੂਸੇਵਾਲਾ ਕੁਝ ਵੀ ਨਹੀਂ ਹੈ। ਉਹ ਉਨ੍ਹਾਂ ਦੇ ਨਾਲ ਮੁਕਾਬਲਾ ਨਹੀਂ ਕਰ ਸਕਦਾ।
ਇਹ ਵੀ ਪੜੋ:ਵੀਰ ਬਾਲ ਦਿਵਸ ਨੂੰ ਲੈ ਕੇ SGPC ਨਹੀਂ ਇੱਕ ਮੱਤ !