ਮਾਨਸਾ:ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਂਦਰੀ ਬਜਟ 2023 ਵਿੱਚ ਕਿਸਾਨਾਂ ਮਜਦੂਰਾਂ ਅਤੇ ਛੋਟੇ ਦੁਕਾਨਦਾਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਬਜਟ 2023 ਵਿੱਚ ਛੋਟੇ ਕਿਸਾਨਾਂ ਮਜਦੂਰਾਂ ਅਤੇ ਦੁਕਾਨਦਾਰਾਂ ਦੇ ਲਈ ਕੁੱਝ ਖਾਸ ਨਹੀਂ ਪੇਸ਼ ਕੀਤਾ।
ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹੀ ਬਜਟ ਪੇਸ਼:-ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਪ੍ਰਮੋਟ ਕਰਨ ਵਿੱਚ ਲੱਗੀ ਹੋਈ ਹੈ ਅਤੇ ਉਨ੍ਹਾਂ ਦੇ ਹੱਕ ਵਿੱਚ ਹੀ ਬਜਟ ਪੇਸ਼ ਕੀਤਾ ਗਿਆ ਹੈ। ਰੁਲਦੂ ਸਿੰਘ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿਖੇ ਕਿਸਾਨਾਂ ਵੱਲੋ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ਼ ਵੱਡੀ ਤਾਦਾਦ ਵਿੱਚ ਕਿਸਾਨਾਂ ਮਜਦੂਰਾਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ।