ਪੰਜਾਬ

punjab

ETV Bharat / state

Musewala murder case: ਮੁੜ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਸਚਿਨ ਥਾਪਨ ਬਿਸ਼ਨੋਈ, 23 ਅਕਤੂਬਰ ਨੂੰ ਹੋਵੇਗੀ ਅਗਲੀ ਪੇਸ਼ੀ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਨੂੰ ਅੱਜ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਗਿਆ ਹੈ। ਮਾਨਸਾ ਅਦਾਲਤ ਵਿੱਚ ਹੁਣ ਅਗਲੀ ਪੇਸ਼ੀ 23 ਅਕਤੂਬਰ ਨੂੰ ਤੈਅ ਕੀਤੀ ਗਈ ਹੈ। (Sachin Thapan on judicial remand till October 23)

By ETV Bharat Punjabi Team

Published : Oct 10, 2023, 3:32 PM IST

Sachin Thapan was sent to mansa jail on judicial remand till October 23
ਮਾਨਸਾ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਸਚਿਨ ਥਾਪਨ ਬਿਸ਼ਨੋਈ,ਅਗਲੀ ਤਰੀਕ ਕੀਤੀ ਤੈਅ

ਸਚਿਨ ਥਾਪਨ ਬਿਸ਼ਨੋਈ ਨੂੰ ਮੁੜ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ,23 ਅਕਤੂਬਰ ਨੂੰ ਹੋਵੇਗੀ ਅਗਲੀ ਪੇਸ਼ੀ

ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਸਚਿਨ ਥਾਪਨ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਮਾਨਸਾ ਜੇਲ੍ਹ ਭੇਜ ਦਿੱਤਾ ਹੈ ਅਤੇ ਅਗਲੀ ਤਰੀਕ 23 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਵੱਲੋਂ ਮੋਹਾਲੀ ਦੀ ਇੱਕ ਲੈਬ ਦੇ ਵਿੱਚ ਸਚਿਨ ਥਾਪਨ ਬਿਸ਼ਨੋਈ ਦੇ ਵਾਇਸ ਸੈਂਪਲ ਵੀ ਲਏ ਗਏ ਹਨ।

ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦਿੱਤੀ ਜਾਣਕਾਰੀ :ਰਿਮਾਂਡ 'ਤੇ ਚੱਲ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਚਿਨ ਥਾਪਨ ਨੂੰ 29 ਸਤੰਬਰ ਨੂੰ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਵੱਲੋਂ ਇਸ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਫਿਰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਇਸ ਦਾ ਛੇ ਅਕਤੂਬਰ ਤੋਂ 10 ਅਕਤੂਬਰ ਤੱਕ ਦਾ ਪੁਲਿਸ ਰਿਮਾਂਡ ਸੀ। ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਵੱਲੋਂ ਸਚਿਨ ਥਾਪਣ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜੇਲ ਭੇਜ ਦਿੱਤਾ ਗਿਆ ਹੈ।

ਇਨਸਾਫ ਲਈ ਆਵਾਜ਼ ਉਠਾ ਰਹੇ ਸਿੱਧੂ ਮੂਸੇ ਵਾਲਾ ਦੇ ਪਿਤਾ: ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਲਗਾਤਾਰ ਆਪਣੇ ਪੁੱਤਰ ਦੇ ਇਨਸਾਫ ਲਈ ਆਵਾਜ਼ ਉਠਾ ਰਹੇ ਹਨ। ਪਿਛਲੇ ਦਿਨੀਂ ਵੀ ਉਹਨਾਂ ਵੱਲੋਂ ਮਾਨਯੋਗ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਸੀ ਕਿ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਫਾਸਟ ਟਰੈਕ ਅਦਾਲਤ ਦੇ ਵਿੱਚ ਕੇਸ ਲਗਾ ਕੇ ਤੁਰੰਤ ਸਜ਼ਾ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜਦ ਵਿਅਕਤੀਆਂ ਨੂੰ ਫਿਜੀਕਲ ਤੌਰ 'ਤੇ ਪੇਸ਼ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਪੁਲਿਸ ਨੇ ਹਾਲ ਹੀ ਵਿੱਚ ਤੀਜੀ ਚਾਰਜਸ਼ੀਟ ਦਾਖਿਲ ਕੀਤੀ ਸੀ ਜਿਸ ਵਿੱਚ ਹਰਿਆਣਾ ਦੇ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਜਿਸ ਤੋਂ ਕਈ ਹੋਰ ਵੀ ਖੁਲਾਸੇ ਹੋ ਸਕਦੇ ਹਨ।

ABOUT THE AUTHOR

...view details