ਮਾਨਸਾ: ਜਿੱਥੇ ਪੰਜਾਬ ਦੇ ਲੋਕ ਬਿਜਲੀ ਸੰਕਟ ਤੋਂ ਪ੍ਰੇਸ਼ਾਨ ਹਨ ਉੱਥੇ ਹੀ ਵੱਖ-ਵੱਖ ਪਾਰਟੀਆਂ ਵਲੋਂ ਬਿਜਲੀ ਦੇ ਲੱਗ ਰਹੇ ਕੱਟਾਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਬਿਜਲੀ ਮੁੱਦੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਮਾਨਸਾ ਦੇ ਤਿੰਨਕੋਣੀ ਬਿਜਲੀ ਗਰਿੱਡ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਦੇ ਸੰਕਟ ਤੋਂ ਕਿਸਾਨੀ ਤੇ ਹਰ ਵਰਗ ਪ੍ਰੇਸ਼ਾਨ ਹੋ ਰਿਹਾ ਹੈ ਕਿਉਂਕਿ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਨਾਲ ਨਰਮੇ ਅਤੇ ਝੋਨੇ ਨੂੰ ਪਾਣੀ ਨਹੀਂ ਲੱਗ ਰਿਹਾ ਅਤੇ ਸਾਰਾ ਨਰਮਾ ਸੁੱਕ ਕੇ ਤਬਾਹ ਹੋ ਰਿਹਾ ਹੈ ਤੇ ਕਿਸਾਨੀ ਨੂੰ ਵੱਡੀ ਪਰੇਸ਼ਾਨੀ ਆ ਰਹੀ ਹੈ।