ਪੰਜਾਬ

punjab

ETV Bharat / state

ਕਿਸਾਨ ਜਥੇਬੰਦੀਆਂ ਨੇ ਡੀਸੀ ਮਾਨਸਾ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਸੰਯੁਕਤ ਕਿਸਾਨ ਮੋਰਚੇ (United Farmers Front) ਵਲੋਂ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਸਬੰਧੀ ਭਾਜਪਾ ਨੇਤਾ ਅਜੇ ਮਿਸ਼ਰਾ ਵਿਰੁੱਧ ਮਾਮਲਾ ਦਰਜ ਕਰੇ ਅਤੇ ਉਸ ਨੂੰ ਬਰਖਾਸਤ ਕਰੇ। ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਵੇ।

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਡੀ ਸੀ ਮਾਨਸਾ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਡੀ ਸੀ ਮਾਨਸਾ ਦੀ ਰਿਹਾਇਸ਼ ਦਾ ਕੀਤਾ ਘਿਰਾਓ

By

Published : Oct 26, 2021, 6:03 PM IST

Updated : Oct 26, 2021, 6:35 PM IST

ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਮਾਨਸਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਦਾ ਘਿਰਾਓ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ ਕਿਸਾਨਾਂ ਦਾ ਅੰਦੋਲਨ ਹੋਰ ਵੀ ਤਿੱਖਾ ਹੋਵੇਗਾ।

ਕੇਂਦਰ ਸਰਕਾਰ ਤੁਰੰਤ ਅਜੇ ਮਿਸ਼ਰਾ ਨੂੰ ਬਰਖਾਸਤ ਕਰਕੇ ਮਾਮਲਾ ਕਰੇ ਦਰਜ

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬੋਘ ਸਿੰਘ ਮਾਨਸਾ ਕੁਲਵਿੰਦਰ ਸਿੰਘ ਉੱਡਤ ਅਤੇ ਮਨਜੀਤ ਸਿੰਘ ਉਲਕ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ ਹੋਈ ਘਟਨਾ ਵਿੱਚ ਸ਼ਾਮਲ ਭਾਜਪਾ ਨੇਤਾ ਅਜੇ ਵੀ ਸਰਕਾਰ ਵਿੱਚ ਮੌਜੂਦ ਹੈ ਅਤੇ ਕੇਂਦਰ ਸਰਕਾਰ ਉਸ ਨੂੰ ਤੁਰੰਤ ਬਰਖਾਸਤ ਕਰਕੇ ਉਸ ਖਿਲਾਫ ਮਾਮਲਾ ਦਰਜ ਕਰੇ।

ਕਿਸਾਨ ਜਥੇਬੰਦੀਆਂ ਨੇ ਡੀਸੀ ਮਾਨਸਾ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਤੁਰੰਤ ਦੇਵੇ ਮੁਆਵਜ਼ਾ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਰਮੇ ਦੀ ਫਸਲ ਖਰਾਬ ਹੋਈ ਹੈ, ਜਿਸ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਅਤੇ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦੇਵੇ, ਉਥੇ ਉਨ੍ਹਾਂ ਪਿਛਲੇ ਦਿਨੀਂ ਹੋਈ ਬਾਰਿਸ਼ ਦੇ ਨਾਲ ਝੋਨੇ ਦੀ ਖਰਾਬ ਹੋਈ ਫਸਲ ਲਈ ਵੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਡੀਆਂ ਵਿੱਚ ਕਿਸਾਨ ਆਪਣੀ ਫਸਲ ਨੂੰ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ ਅਤੇ ਤੁਰੰਤ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਖ਼ਰੀਦ ਕੇ ਕਿਸਾਨਾਂ ਨੂੰ ਵਿਹਲੇ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਅਗਲੇਰੀ ਫਸਲ ਬੀਜਣ ਦੀ ਤਿਆਰੀ ਕਰ ਸਕਣ ਉਨ੍ਹਾਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਤਾਂ ਜੋ ਕੇਂਦਰ ਅਤੇ ਪੰਜਾਬ ਸਰਕਾਰ ਤੱਕ ਕਿਸਾਨਾਂ ਦੀਆਂ ਮੰਗਾਂ ਪਹੁੰਚਾਈਆਂ ਜਾ ਸਕਣ।

ਇਹ ਵੀ ਪੜ੍ਹੋ-ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ: ਅੱਜ ਤੋਂ 2 ਦਿਨਾਂ ਸਮਾਗਮ, ਸੂਬੇ 'ਚ ਨਿਵੇਸ਼ ਦਾ ਸੱਦਾ

Last Updated : Oct 26, 2021, 6:35 PM IST

ABOUT THE AUTHOR

...view details