ਮਾਨਸਾ :ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਜਾਰੀ ਹੈ। ਇਸ ਦੌਰਾਨ ਪੰਜਾਬ 'ਚ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਵਿਭਾਗ ਵੱਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੰਡੇ ਗਏ।
ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੰਡੇ ਸੈਨੇਟਾਈਜ਼ਰ ਤੇ ਮਾਸਕ
ਕੋਰੋਨਾ ਮਹਾਂਮਾਰੀ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਨਾਈਟ ਕਰਫਿਊ ਤੇ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਲਗਾਤਾਰ ਡਿਊਟੀ 'ਤੇ ਤਾਇਨਾਤ ਹਨ। ਇਸ ਦੇ ਚਲਦੇ ਪੰਜਾਬ ਪੁਲਿਸ ਵਿਭਾਗ ਵੱਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ ਤੇ ਮਾਸਕ ਵੰਡੇ ਗਏ।
ਇਸ ਬਾਰੇ ਦੱਸਦੇ ਹੋਏ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਲਗਾਤਾਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਪੀਲ ਕੀਤੇ ਜਾਣ ਦੇ ਬਾਵਜੂਦ ਕੁੱਝ ਬਿਨਾਂ ਕਿਸੇ ਕੰਮ ਦੇ ਇੱਧਰ-ਉਧਰ ਘੁੰਮਦੇ ਨਜ਼ਰ ਆ ਜਾਂਦੇ ਹਨ। ਇਸ ਦੇ ਚਲਦੇ ਲੌਕਡਾਊਨ ਦੀ ਪਾਲਣਾ ਕਰਵਾਉਣ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਡਿਊਟੀ ਦੇ ਦੌਰਾਨ ਮੁਲਾਜ਼ਮਾਂ ਦਾ ਖ਼ੁਦ ਸੁਰੱਖਿਅਤ ਰਹਿਣਾ ਵੀ ਜ਼ਰੂਰੀ ਹੈ।
ਇਸ ਲਈ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਮੈਡੀਕਲ ਕਿੱਟ, ਸੈਨੇਟਾਈਜ਼ਰ ਤੇ ਮਾਸਕ ਅਤੇ ਹੋਰਨਾਂ ਲੋੜੀਂਦਾ ਚੀਜ਼ਾਂ ਵੀ ਮੁਹੱਇਆ ਕਰਵਾਇਆਂ ਗਈਆਂ। ਅਧਿਕਾਰੀ ਨੇ ਦੱਸਿਆ ਕੋਰੋਨਾ ਮਹਾਂਮਾਰੀ ਦੇ ਦੌਰਾਨ ਇਹ ਪੁਲੀਸ ਕਰਮਚਾਰੀ ਜਿੱਥੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਜਾਗਰੂਕ ਕਰ ਰਹੇ ਹਨ ਉਥੇ ਦਿਨ ਰਾਤ ਡਿਊਟੀ ਕਰਕੇ ਲੋਕਾਂ ਨੂੰ ਕਰਫਿਊ ਅਤੇ ਲਾਕਡਾਊਨ ਦੀ ਪਾਲਣਾ ਕਰਨ ਦੇ ਲਈ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰ ਵਿੱਚ ਡਿਊਟੀ ਨਿਭਾ ਰਹੇ ਪੁਲਿਸ ਕਰਮਚਾਰੀਆਂ ਦਾ ਸਿਹਤਮੰਦ ਹੋਣਾ ਜ਼ਰੂਰੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਮੈਡੀਕਲ ਕਿੱਟਸ ,10 ਹਜ਼ਾਰ ਵਿਟਾਮਿਨ ਈ ਦੀਆਂ ਗੋਲੀਆਂ, ਮੱਛਰ ਤੋਂ ਬਚਾਅ ਦੇ ਲਈ 350 ਆਡੋਮਾਸ, 200 ਸਾਬਣ, 250 ਸੈਨੇਟਾਇਜ਼ਰ ਅਤੇ 10 ਹਜ਼ਾਰ ਮਾਸਕ ਤਿਆਰ ਕਰਵਾ ਕੇ ਵੱਖ-ਵੱਖ ਥਾਣਿਆਂ ਨੂੰ ਸੌਂਪੇ ਗਏ ਹਨ। ਇਸ ਦੌਰਾਨ ਅਧਿਕਾਰੀ ਨੇ ਪੁਲਿਸ ਮੁਲਾਜ਼ਮਾਂ ਸਣੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਅਤੇ ਬੱਚਿਆਂ ਤੇ ਬਜ਼ੁਰਗਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਖ਼ੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਾਂ।