ਮਾਨਸਾ :ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ ਕਿਉਂਕਿ ਪੰਜਾਬ ਦੇ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਲਈ ਉਨ੍ਹਾਂ ਵੱਲੋਂ ਇਹ ਪਹਿਲ ਕਦਮ ਕੀਤੀ ਗਈ ਹੈ।
ਹੜ੍ਹ ਪੀੜਤ ਲੋਕਾਂ ਨੂੰ ਮਦਦ ਦੇਣ ਦਾ ਉਪਰਾਲਾ :ਹਿਮਾਚਲ ਦੇ ਵਿੱਚ ਹੋਈ ਬਾਰਿਸ਼ ਅਤੇ ਆਏ ਹੜ੍ਹਾਂ ਕਾਰਨ ਪੰਜਾਬ ਵੀ ਇਨ੍ਹੀਂ ਦਿਨੀਂ ਹੜ੍ਹਾਂ ਦੀ ਲਪੇਟ ਦੇ ਵਿੱਚ ਹੈ ਅਤੇ ਪੰਜਾਬ ਵਿੱਚ ਵੱਡਾ ਨੁਕਸਾਨ ਹੋਇਆ ਹੈ, ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਉੱਥੇ ਹੀ ਗ਼ਰੀਬ ਲੋਕ ਘਰੋਂ ਬੇਘਰ ਹੋ ਗਏ ਹਨ। ਪੰਜਾਬ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ, ਜਿਸ ਕਾਰਨ ਲੋਕ ਖਾਣ-ਪੀਣ ਤੋਂ ਵੀ ਮੁਹਤਾਜ ਹੋ ਗਏ ਹਨ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਪੀੜਤ ਲੋਕਾਂ ਦੀ ਸਹਾਇਤਾ ਲਈ ਉਨ੍ਹਾਂ ਵੱਲੋਂ ਮਦਦ ਕੀਤੀ ਗਈ ਹੈ।