ਮਾਨਸਾ:ਸੂਬੇ ਭਰ ਦੇ ਨੌਜਵਾਨਾਂ ਨੂੰ ਐਂਟੀ ਨਾਰਕੋਟਿਕਸ ਸੈੱਲ ਪੰਜਾਬ ਵੱਲੋਂ ਸੈਮੀਨਾਰ ਦੁਆਰਾ ਨਸ਼ਿਆਂ ਤੋਂ ਦੂਰ ਕਰਨ ਰਹਿਣ ਦੇ ਲਈ ਉਤਸ਼ਾਹਿਤ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਪੱਧਰੀ ਪਟਿਆਲਾ ਦੇ ਵੀ ਚ ਐਂਟੀ ਨਾਰਕੋਟਿਕਸ ਸੈੱਲ ਵੱਲੋਂ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੰਬੋਧਨ ਕਰਨਗੇ।
ਇਸ ਸਬੰਧੀ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦੇ ਹੋਏ ਐਂਟੀ ਨਾਰਕੋਟਿਕ ਸੈੱਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਨੇ ਕਿਹਾ ਕਿ ਪੰਜਾਬ ਚੋਂ ਨਸ਼ਾ ਖਤਮ ਕਰਨ ਦੇ ਲਈ ਆਮ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਸੈਮੀਨਾਰ ਕਰਵਾਏ ਜਾ ਰਹੇ ਹਨ। ਚੇਅਰਮੈਨ ਰਣਜੀਤ ਸਿੰਘ ਨਿਕੜਾ ਨੇ ਇਹ ਵੀ ਕਿਹਾ ਕਿ ਪੰਜਾਬ ਭਰ ਦੇ ਵਿੱਚ ਐਂਟੀ ਨਾਰਕੋਟਿਕ ਸੈੱਲ ਵੱਲੋਂ ਨਸ਼ੇ ਨੂੰ ਖਤਮ ਦੇ ਲਈ ਸੈਮੀਨਾਰ ਕਰਵਾਏ ਜਾ ਰਹੇ ਹਨ ਨਾਲ ਹੀ ਉਨ੍ਹਾਂ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਏਰੀਏ ’ਚ ਕਿਤੇ ਨਸ਼ਾ ਵਿਕਦਾ ਹੈ ਤਾਂ ਉਸਦੀ ਜਾਣਕਾਰੀ ਉਨ੍ਹਾਂ ਦੇ ਹੈਲਪਲਾਈਨ ਨੰਬਰ ’ਤੇ ਕੀਤਾ ਜਾਵੇ।