ਪੰਜਾਬ

punjab

ETV Bharat / state

ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਕਹੀਆਂ ਇਹ ਗੱਲਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ। ਮੂਸੇਵਾਲਾ ਦੇ ਕਤਲ ਨੂੰ ਲੈਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪੰਜਾਬ ਦਾ ਸਟਾਰ ਸੀ ਅਤੇ ਉਸਦੇ ਚਰਚੇ ਪੂਰੀਆਂ ਵਿੱਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਚਾਹੁਣ ਵਾਲੇ ਸੋਗ ਵਿੱਚ ਹਨ।

ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ
ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ

By

Published : Jun 2, 2022, 4:34 PM IST

ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਕਤਲ ਤੋਂ ਬਾਅਦ ਪੰਜਾਬ ਸਰਕਾਰ ਸੁਰੱਖਿਆ ਦੇ ਮੁੱਦੇ ਨੂੰ ਲੈਕੇ ਘਿਰਦੀ ਜਾ ਰਹੀ ਹੈ। ਇਸਦੇ ਨਾਲ ਹੀ ਸਾਰੀਆਂ ਹੀ ਸਿਆਸੀ ਪਾਰਟੀਆਂ ਨਵੀਂ ਸਰਕਾਰ ਉੱਪਰ ਦਬਾਅ ਬਣਾਉਣ ਦੇ ਲਈ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਘਰ ਪਹੁੰਚ ਰਹੀਆਂ ਹਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੀਆਂ ਹਨ।

ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਮੂਸੇਵਾਲਾ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਸੀਨੀਅਰ ਲੀਡਰ ਇਸ ਦੌਰਾਨ ਮੌਜੂਦ ਰਹੇ। ਮੂਸੇਵਾਲਾ ਦੇ ਕਤਲ ਨੂੰ ਲੈਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪੰਜਾਬ ਦਾ ਸਟਾਰ ਸੀ ਅਤੇ ਉਸਦੇ ਚਰਚੇ ਪੂਰੀਆਂ ਵਿੱਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਚਾਹੁਣ ਵਾਲੇ ਸੋਗ ਵਿੱਚ ਹਨ।

ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ
ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ

ਇਸਦੇ ਨਾਲ ਹੀ ਸੁਖਬੀਰ ਬਾਦਲ ਵੱਲੋਂ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਉਨ੍ਹਾਂ ਨਾਲ ਦੁੱਖ ਵੰਡਾਇਆ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਦਿੱਤਾ ਜਾਵੇ।

ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ
ਅਕਾਲੀ ਦਲ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ

ਇੱਥੇ ਦੱਸ ਦਈਏ ਕਿ ਅਕਾਲੀ ਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ, ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਤੋਂ ਇਲਾਵਾ ਪਾਰਟੀ ਹੋਰ ਲੀਡਰਸ਼ਿੱਪ ਵੀ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨੂੰ ਮਿਲ ਚੁੱਕੀ ਹੈ। ਪੰਜਾਬ ਭਾਜਪਾ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੁਨੀਲ ਜਾਖੜ ਹੋਰ ਵੀ ਸਮੁੱਚੀ ਲੀਡਰਸ਼ਿੱਪ ਨਾਲ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਚੁੱਕੇ ਹਨ।

ਇਹ ਵੀ ਪੜ੍ਹੋ:ਮੂਸੇਵਾਲਾ ਦੇ ਕਤਲ ਨੂੰ ਲੈਕੇ ਕੇਂਦਰੀ ਮੰਤਰੀ ਨੇ ਘੇਰੀ ਮਾਨ ਸਰਕਾਰ, ਕਿਹਾ

ABOUT THE AUTHOR

...view details