ਮਾਨਸਾ:ਕੇਂਦਰ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੇ ਹੱਕਾਂ ਤੇ ਡਾਕੇ ਮਾਰੇ ਗਏ ਹਨ ਅਤੇ ਪੰਜਾਬ ਦੀ ਖੇਤਰੀ ਪਾਰਟੀ ਨੂੰ ਖਤਮ ਕਰਨ ਦਾ ਨਿਸ਼ਾਨਾ ਲੈ ਕੇ ਪੰਜਾਬ ਵਿੱਚ ਆਏ ਹਨ ਪਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਪੰਜਾਬੀਆਂ ਦੀ ਆਪਣੀ ਪਾਰਟੀ ਹੈ ਅਤੇ ਇਹ ਪਾਰਟੀ ਖਤਮ ਹੋਣ ਵਾਲੀ ਨਹੀਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਮਾਨਸਾ ਦੌਰੇ ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।
ਮਾਨਸਾ ਦੌਰੇ ਤੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵਰਕਰ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਹੀਰੇ ਵਾਲਾ ਅਤੇ ਬੱਪੀਆਣਾ ਵਿਖੇ ਅਫਸੋਸ ਵੀ ਜ਼ਾਹਿਰ ਕੀਤਾ ਗਿਆ। ਇਸ ਦੌਰਾਨ ਮਾਨਸਾ ਵਿਖੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੇ ਹੱਕਾਂ ਤੇ ਪਾਣੀਆਂ ਤੇ ਡਾਕੇ (Robbery on the water), ਪੰਜਾਬ ਦੀ ਰਾਜਧਾਨੀ 'ਤੇ ਡਾਕੇ ਮਾਰੇ ਗਏ ਹਨ ਅਤੇ ਅੱਜ ਪੰਜਾਬ ਦੀ ਖੇਤਰੀ ਪਾਰਟੀ ਨੂੰ ਖ਼ਤਮ ਕਰਨ ਦਾ ਨਿਸ਼ਾਨਾ ਲੈ ਕੇ ਪੰਜਾਬ ਵਿੱਚ ਆ ਰਹੇ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਜੋ ਕਿ ਖ਼ਤਮ ਹੋਣ ਵਾਲੀ ਨਹੀਂ ਸਗੋਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਦੀ ਹੈ।
ਕੇਂਦਰੀ ਪਾਰਟੀਆਂ ਪੰਜਾਬ ਦੀ ਖੇਤਰੀ ਪਾਰਟੀ ਨੂੰ ਖਤਮ ਕਰਨ ਲਈ ਆ ਰਹੀਆਂ ਪੰਜਾਬ :ਹਰਸਿਮਰਤ ਬਾਦਲ
ਮਾਨਸਾ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਨੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਕੇਂਦਰੀ ਪਾਰਟੀਆਂ ਪੰਜਾਬ ਦੀ ਖੇਤਰੀ ਪਾਰਟੀ ਨੂੰ ਖਤਮ ਕਰਨ ਲਈ ਆ ਰਹੀਆ ਹਨ।ਉਨ੍ਹਾਂ ਕਿਹਾ ਹੈ ਕਿ ਖੇਤਰੀ ਪਾਰਟੀ ਕਦੇ ਵੀ ਖਤਮ ਨਹੀਂ ਹੁੰਦੀ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾ ਦੀ ਰਾਖੀ ਕਰਦੀ ਹੈ:ਹਰਸਿਮਰਤ ਬਾਦਲ