ਮਾਨਸਾ : ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Elections) ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।
ਇਸ ਦੇ ਚੱਲਦਿਆਂ ਯੂਥ ਅਕਾਲੀ ਦਲ (Youth Akali Dal) ਦੇ ਦਿਹਾਤੀ ਸੀਨੀਅਰ ਮੀਤ ਪ੍ਰਧਾਨ (Rural Senior Vice President) ਜਸਪਾਲ ਸਿੰਘ ਗੜੁੱਦੀ ਨੇ ਵਰਕਰਾਂ ਨਾਲ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਤਿਆਂ ਸਬੰਧੀ ਵਿਚਾਰ ਚਰਚਾ (Discuss 13 points) ਕੀਤੀ। ਇਸ ਸਬੰਧੀ ਬੋਲਦਿਆਂ ਯੂਥ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ। ਜਿਸ ਕਾਰਨ ਅਕਾਲੀ ਦਲ 13 ਨੁਕਤਿਆਂ 'ਤੇ ਘਰ-ਘਰ ਜਾ ਕੇ ਪ੍ਰਚਾਰ ਕਰੇਗਾ।
ਇਸ ਦੇ ਨਾਲ ਹੀ ਮੀਟਿੰਗ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਨੌਜਵਾਨਾਂ ਨੂੰ ਪਾਰਟੀ ਨਾਲ ਜੁੜਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸਾ ਦੇ ਤਿੰਨ ਹਲਕਿਆਂ ਬੁਢਲਾਡਾ, ਸਰਦੂਲਗੜ੍ਹ ਅਤੇ ਮਾਨਸਾ 'ਚ ਅਕਾਲੀ ਦਲ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਯੂਥ ਵਿੰਗ ਹਲਕਾ ਬੁਢਲਾਡਾ ਤੋਂ ਡਾ. ਨਿਸ਼ਾਨ ਸਿੰਘ ਕੌਲਧਾਰ, ਹਲਕਾ ਸਰਦੂਲਗੜ੍ਹ ਤੋਂ ਦਿਲਰਾਜ ਸਿੰਘ ਭੂੰਦੜ ਤੇ ਮਾਨਸਾ ਤੋਂ ਪ੍ਰੇਮ ਕੁਮਾਰ ਅਰੋੜਾ ਦੀ ਜਿੱਤ ਲਈ ਅਣਥੱਕ ਮਿਹਨਤ ਕਰੇਗਾ।