ਮਾਨਸਾ: ਸ਼ਹਿਰ ਦੇ ਤ੍ਰਿਵੈਣੀ ਮੰਦਿਰ ਸਾਹਮਣੇ ਅਤੇ ਬਾਰਾਂ ਹੱਟਾਂ ਚੌਕ ਦੇ ਵਿੱਚ ਸੀਵਰੇਜ ਓਵਰਫਲੋਅ ਹੋਣ ਦੇ ਨਾਲ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਾਸੀ ਸਿਕੰਦਰ ਸਿੰਘ ਕ੍ਰਿਸ਼ਨ ਕੁਮਾਰ ਅਤੇ ਪਰਸ਼ੋਤਮ ਦਾਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਸਬੰਧੀ ਜਾਗਰੂਕ ਵੀ ਕੀਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ।
ਮਾਨਸਾ 'ਚ ਸੀਵਰੇਜ ਓਵਰਫਲੋਅ ਹੋਣ ਨਾਲ ਸ਼ਹਿਰ ਵਾਸੀ ਪ੍ਰੇਸ਼ਾਨ
ਸ਼ਹਿਰ ਵਾਸੀ ਸਿਕੰਦਰ ਸਿੰਘ ਕ੍ਰਿਸ਼ਨ ਕੁਮਾਰ ਅਤੇ ਪਰਸ਼ੋਤਮ ਦਾਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਸਬੰਧੀ ਜਾਗਰੂਕ ਵੀ ਕੀਤਾ ਗਿਆ ਸੀ ਪਰ ਅਜੇ ਤੱਕ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ।
ਮਾਨਸਾ 'ਚ ਸੀਵਰੇਜ ਓਵਰਫਲੋਅ ਹੋਣ ਨਾਲ ਦੁਕਾਨਦਾਰ ਅਤੇ ਸ਼ਹਿਰ ਵਾਸੀ ਪ੍ਰੇਸ਼ਾਨ
ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਆ ਚੁੱਕੀਆਂ ਹਨ ਅਤੇ ਚੋਣਾਂ ਸਮੇਂ ਤਾਂ ਐੱਮ ਸੀ ਵੀ ਸਮੱਸਿਆਵਾਂ ਦਾ ਹੱਲ ਕਰਨ ਦੇ ਦਾਅਵੇ ਕਰਦੇ ਹਨ ਪਰ ਅਜਿਹੀਆਂ ਸਮੱਸਿਆਵਾਂ ਨੂੰ ਮੌਜੂਦਾ ਸਥਿਤੀ ਵਿੱਚ ਹੱਲ ਨਹੀਂ ਕੀਤਾ ਜਾਂਦਾ। ਉਨ੍ਹਾਂ ਮਾਨਸਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਸੀਵਰੇਜ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ ਤਾਂ ਕਿ ਸ਼ਹਿਰ ਵਾਸੀਆਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਗੰਭੀਰ ਬੀਮਾਰੀਆਂ ਤੋਂ ਬਚ ਸਕਣ।