ਪੰਜਾਬ

punjab

ETV Bharat / state

Sidhu Moose Wala ਦੇ ਪਿਤਾ ਬਲਕੌਰ ਸਿੰਘ ਫਾਇਰ ਬ੍ਰਿਗੇਡ ਵਿਭਾਗ 'ਚੋਂ ਸੇਵਾ ਮੁਕਤ, ਵਿਭਾਗ ਵੱਲੋਂ ਦਿੱਤੀ ਵਿਦਾਇਗੀ ਪਾਰਟੀ

ਅੱਜ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਫਾਇਰ ਬ੍ਰਿਗੇਡ ਵਿਭਾਗ ਮਾਨਸਾ ਵਿਖੇ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੇ ਤਹਿਤ ਅੱਜ ਵੀਰਵਾਰ ਨੂੰ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਤੇ ਮਾਤਾ ਚਰਨ ਕੌਰ ਵਿਸ਼ੇਸ਼ ਤੌਰ ਉੱਤੇ ਇਸ ਵਿਦਾਇਗੀ ਪਾਰਟੀ ਵਿਚ ਪਹੁੰਚੇ।

Balkaur Singh retired from the fire brigade department Mansa
Balkaur Singh retired from the fire brigade department Mansa

By

Published : May 4, 2023, 6:48 PM IST

Updated : May 4, 2023, 7:10 PM IST

Sidhu Moose Wala ਦੇ ਪਿਤਾ ਬਲਕੌਰ ਸਿੰਘ ਫਾਇਰ ਬ੍ਰਿਗੇਡ ਵਿਭਾਗ 'ਚੋਂ ਸੇਵਾ ਮੁਕਤ

ਮਾਨਸਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ 31 ਮਾਰਚ 2023 ਨੂੰ ਫਾਇਰ ਬ੍ਰਿਗੇਡ ਮਾਨਸਾ ਵਿਖੇ ਡਰਾਈਵਰ ਪਦ ਤੋਂ ਸੇਵਾ ਮੁਕਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਫਾਇਰ ਬ੍ਰਿਗੇਡ ਵਿਭਾਗ ਮਾਨਸਾ ਵਿਖੇ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੇ ਤਹਿਤ ਅੱਜ ਵੀਰਵਾਰ ਨੂੰ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਤੇ ਮਾਤਾ ਚਰਨ ਕੌਰ ਵਿਸ਼ੇਸ਼ ਤੌਰ ਉੱਤੇ ਇਸ ਵਿਦਾਇਗੀ ਪਾਰਟੀ ਵਿਚ ਪਹੁੰਚੇ।

ਪਰਿਵਾਰ ਦੀ ਤਰ੍ਹਾਂ ਵਿਭਾਗ ਵਿੱਚ ਸੇਵਾ ਨਿਭਾਈ:-ਇਸ ਦੌਰਾਨ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਵਿੱਚ ਨਿਭਾਈ ਗਈ ਸੇਵਾ ਦੇ ਲਈ ਉਹ ਸਾਰੇ ਹੀ ਵਿਭਾਗ ਦੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਨ। ਕਿਉਂਕਿ ਉਹ ਇੱਕ ਪਰਿਵਾਰ ਦੀ ਤਰ੍ਹਾਂ ਇਸ ਵਿਭਾਗ ਦੇ ਵਿੱਚ ਸੇਵਾ ਕਰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਬੇਸ਼ੱਕ ਜ਼ਿੰਦਗੀ ਦੇ ਵਿੱਚ ਕੁੱਝ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਉਹਨਾਂ ਦਾ ਅੱਜ ਮਨ ਉਦਾਸ ਵੀ ਹੈ।

ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ:-ਇਸ ਮੌਕੇ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਉੱਤੇ ਪੱਕਾ ਕੀਤਾ ਜਾਵੇ। ਉਹਨਾਂ ਕਿਹਾ ਕਿ ਫਾਇਰ ਬ੍ਰਿਗੇਡ ਵਿਭਾਗ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਬੇਸ਼ੱਕ ਰਿਸਕੀ ਨੌਕਰੀ ਹੈ। ਜੇਕਰ ਕੰਮ ਕਰਦੇ ਸਮੇਂ ਕੋਈ ਘਟਨਾ ਵਾਪਰ ਜਾਵੇ ਤਾਂ ਇਹਨਾਂ ਦਾ ਜ਼ਿੰਮਵਾਰ ਕੋਣ ਹੈ। ਇਸ ਦੌਰਾਨ ਹੀ ਬਲਕੌਰ ਸਿੰਘ ਨੇ ਆਪਣੀ ਕਮਾਈ ਵਿੱਚੋਂ ਫਾਇਰ ਬ੍ਰਿਗੇਡ ਵਿਭਾਗ ਮਾਨਸਾ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਵੀ ਭੇਂਟ ਕੀਤੀ।

ਫਾਇਰ ਬ੍ਰਿਗੇਡ ਵਿਭਾਗ ਵੱਲੋਂ ਵਿਦਾਇਗੀ ਪਾਰਟੀ:-ਇਸ ਦੌਰਾਨ ਬਲਕੌਰ ਸਿੰਘ ਨੇ ਵਿਭਾਗ ਦੇ ਕਰਮਚਾਰੀਆਂ ਨੂੰ ਵਿਸ਼ਵਾਸ਼ ਦਵਾਇਆ ਕਿ ਜਦੋਂ ਵੀ ਉਹਨਾਂ ਨੂੰ ਕਦੇ ਕੋਈ ਜ਼ਰੂਰਤ ਹੋਵੇ ਤਾਂ ਯਾਦ ਕਰ ਲੈਣ ਉਹ ਜ਼ਰੂਰ ਹਾਜ਼ਰ ਹੋਣਗੇ। ਇਸ ਦੌਰਾਨ ਹੀ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਿਜੇ ਕੁਮਾਰ ਨੇ ਕਿਹਾ ਕਿ ਅੱਜ ਵੀਰਵਾਰ ਨੂੰ ਫਾਇਰ ਬ੍ਰਿਗੇਡ ਵਿਭਾਗ ਮਾਨਸਾ ਦੇ ਵਿੱਚੋਂ ਬਲਕੌਰ ਸਿੰਘ ਅਤੇ ਜੰਗੀਰ ਸਿੰਘ ਦੀ ਰਿਟਾਇਰਮੈਂਟ ਹੋਈ ਹੈ। ਜਿਨ੍ਹਾਂ ਨੂੰ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ:-ਜਲੰਧਰ ਜਿਮਨੀ ਚੋਣ 'ਚ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਐਂਟਰੀ, 5 ਮਈ ਤੋਂ 'ਆਪ' ਖਿਲਾਫ ਕਰਨਗੇ ਰੈਲੀ

Last Updated : May 4, 2023, 7:10 PM IST

ABOUT THE AUTHOR

...view details