ਮਾਨਸਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਹਰ ਐਤਵਾਰ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਪਰਿਵਾਰ ਦੇ ਨਾਲ ਦੁੱਖ ਸ਼ਾਂਝਾ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਮੂਸੇਵਾਲਾ ਦੇ ਮਾਪਿਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਹੈ। ਨਾਲ ਹੀ ਲੋਕਾਂ ਦੇ ਸਾਥ ਦੀ ਵੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਸ ਦਾ ਪੁੱਤ ਭਗਤ ਪੁੱਤਰ ਸੀ ਅਤੇ ਉਸ ਨੂੰ ਕਾਇਰ ਲੋਕਾਂ ਨੇ ਇਕੱਠੇ ਹੋ ਕੇ ਕਤਲ ਕੀਤਾ ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਲੋਕ ਉਸਨੂੰ ਸ਼ੇਰਨੀ ਮਾਂ ਕਹਿੰਦੇ ਹਨ ਪਰ ਉਹ ਆਪਣੇ ਪੁੱਤਰ ’ਤੇ ਹੋਏ ਜ਼ੁਲਮ ਨੂੰ ਇਨਸਾਫ਼ ਦਿਵਾਉਣ ਦੇ ਲਈ ਸ਼ੇਰਨੀ ਮਾਂ ਬਣੀ ਹੋਈ ਹੈ।
ਉੱਥੇ ਹੀ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਲੁੱਟਣ ਵਾਲੇ ਵੀ ਬਹੁਤ ਲੋਕ ਸਨ ਅਤੇ ਕਈ ਵਿਦੇਸ਼ਾਂ ਦੇ ਵਿਚ ਬੈਠੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਇਹ ਵੀ ਕਿਹਾ ਕਿ ਅਗਲੇ ਐਤਵਾਰ ਤੱਕ ਉਹ ਸਰਕਾਰ ਵੱਲ ਦੇਖਣਗੇ ਜੇਕਰ ਸਿੱਧੂ ਨੂੰ ਇਨਸਾਫ਼ ਮਿਲ ਗਿਆ ਤਾਂ ਠੀਕ ਹੈ ਨਹੀਂ ਤਾਂ ਉਹ ਹਰ ਪਿੰਡ ਦੇ ਵਿਚ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਕੈਂਡਲ ਮਾਰਚ ਕੱਢੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦੇ ਨਾਲ ਲੋਕ ਜੁੜੇ ਹੋਏ ਹਨ ਅਤੇ ਸਿੱਧੂ ਨੂੰ ਇਨਸਾਫ ਦਿਵਾਉਣ ਦੇ ਲਈ ਸਾਡਾ ਸਾਥ ਦੇ ਰਹੇ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਲਈ ਹੁਣ ਬੇਸ਼ੱਕ ਸਾਨੂੰ ਦੋਹਾਂ ਨੂੰ ਕਿਉਂ ਨਾ ਬੈਠਣਾ ਪਵੇ ਪਰ ਜਦੋਂ ਤੱਕ ਪੁੱਤਰ ਨੂੰ ਇਨਸਾਫ ਨਹੀਂ ਮਿਲਦਾ ਸੰਘਰਸ਼ ਜਾਰੀ ਰੱਖਾਂਗੇ।