ਮਾਨਸਾ:ਸਿੱਧੂ ਮੂਸੇਵਾਲੇ ਦਾ ਪਿਤਾ ਬਲਕੌਰ ਸਿੰਘ ਪਿੰਡ ਬੁਰਜ ਢਿਲਵਾਂ ਵਿਖੇ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਨਾਮ ’ਤੇ ਬਣਾਈ ਜਾ ਰਹੀ ਸੜਕ ਦਾ ਉਦਘਾਟਨ ਕਰਨ ਤੋਂ ਬਾਅਦ ਦਿੱਲੀ ਦੇ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਨਾਲ ਮੁਲਾਕਾਤ ਕਰ ਸਕਦੇ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਅਮਿਤ ਸ਼ਾਹ ਨਾਲ ਕਰ ਸਕਦੇ ਨੇ ਮੁਲਾਕਾਤ! - ਸ਼ਾਹ ਦੇ ਨਾਲ ਮੀਟਿੰਗ ਕਰਕੇ ਇਨਸਾਫ਼ ਦੀ ਮੰਗ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਿੱਲੀ ਲਈ ਰਵਾਨਾ ਹੋਏ ਹਨ। ਜਾਣਕਾਰੀ ਅਨੁਸਾਰ ਬਲੌਕਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੜ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਮੂਸੇਵਾਲਾ ਕਤਲ ਤੋਂ ਬਾਅਦ ਚੰਡੀਗੜ੍ਹ ਵਿੱਚ ਮੂਸੇਵਾਲਾ ਦੇ ਪਿਤਾ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਦਿੱਲੀ ਰਵਾਨਾ
ਸਿੱਧੂ ਮੂਸੇਵਾਲਾ ਦੇ ਪਿਤਾ ਦਿੱਲੀ ਰਵਾਨਾ
ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਚੰਡੀਗੜ੍ਹ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੀਟਿੰਗ ਕਰਕੇ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਹੁਣ ਐਨਆਈਏ ਵੱਲੋਂ ਵੀ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਰਿਵਾਰ ਵੱਲੋਂ ਕੇਂਦਰੀ ਮੰਤਰੀ ਗਜੇਦਰ ਸ਼ੇਖਾਵਤ ਤੋਂ ਕੈਂਸਰ ਹਸਪਤਾਲ ਤੇ ਖੇਡ ਸਟੇਡੀਅਮ ਬਣਾਉਣ ਦੀ ਮੰਗ ਰੱਖੀ ਗਈ ਸੀ ਇਸ ਮਾਮਲੇ ਨੂੰ ਲੈ ਕੇ ਵੀ ਗੱਲਬਾਤ ਹੋ ਸਕਦੀ ਹੈ।
ਇਹ ਵੀ ਪੜ੍ਹੋ:ਹੁਕਮਾਂ ਤੋਂ ਬਾਅਦ ਪੀਆਰਟੀਸੀ ਦੀਆਂ ਬੱਸਾਂ ਤੋਂ ਹਟਾਈ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ !