ਮਾਨਸਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਮਾਨਸਾ ਦੀ ਅਨਾਜ ਮੰਡੀ ਵਿਖੇ ਲੋਕਾਂ ਦਾ ਵੱਡਾ ਇੱਕਠ ਦੇਖਣ ਨੂੰ ਮਿਲ ਰਿਹਾ ਹੈ। ਮੂਸੇਵਾਲਾ ਦੇ ਅੰਤਿਮ ਅਰਦਾਸ ਮੌਕੇ ਹਰ ਇੱਕ ਅੱਖ ਨਮ ਹੈ।
ਵੱਖ ਤਰ੍ਹਾਂ ਦੇ ਲਗਾਏ ਗਏ ਲੰਗਰ: ਦੂਜੇ ਪਾਸੇ ਮਾਨਸਾ ਵਿਖੇ ਨੌਜਵਾਨਾਂ ਵੱਲੋਂ ਵੱਖ ਵੱਖ ਤਰ੍ਹਾਂ ਦਾ ਲੰਗਰ ਲਗਾਇਆ ਗਿਆ ਹੈ। ਮੂਸੇਵਾਲਾ ਦੇ ਪਰਿਵਾਰ ਵੱਲੋਂ ਸਾਰਿਆਂ ਨੂੰ ਦਸਤਾਰ ਬੰਨ ਕੇ ਆਉਣ ਦੀ ਅਪੀਲ ਕੀਤੀ ਗਈ ਸੀ ਜਿਸ ਤੋਂ ਬਾਅਦ ਨੌਜਵਾਨਾਂ ਵੱਲੋਂ ਦਸਤਾਰ ਅਤੇ ਪੌਂਦਿਆਂ ਦਾ ਲੰਗਰ ਲਗਾਇਆ ਗਿਆ ਹੈ।
ਮੂਸੇਵਾਲਾ ਨੂੰ ਆਖ਼ਰੀ ਅਲਵਿਦਾ ਮੌਕੇ ਉਮੜਿਆ ਜਨ ਸੈਲਾਬ ਮੂਸੇਵਾਲਾ ਦੇ ਲਈ ਉਮੜਿਆ ਜਨ ਸੈਲਾਬ: ਦੱਸ ਦਈਏ ਕਿ ਮਾਨਸਾ ਦੀ ਅਨਾਜ ਮੰਡੀ ’ਚ ਭਾਰੀ ਇੱਕਠ ਦੇਖਣ ਨੂੰ ਮਿਲ ਰਿਹਾ ਹੈ। ਦੂਰ-ਦੂਰ ਤੋਂ ਲੋਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੇ ਲਈ ਇੱਥੇ ਪਹੁੰਚ ਰਹੇ ਹਨ। ਇਨ੍ਹਾਂ ਤੋਂ ਇਲਾਵਾ ਕਈ ਕਲਾਕਾਰ ਅਤੇ ਕਈ ਰਾਜਨੀਤੀਕ ਆਗੂ ਵੀ ਅੰਤਿਮ ਅਰਦਾਸ ’ਚ ਪਹੁੰਚੇ ਹਨ। ਇਸ ਦੌਰਾਨ ਹਰ ਕਿਸੇ ਦੀਆਂ ਅੱਖਾਂ ਨਮ ਹਨ।
ਭਾਰੀ ਪੁਲਿਸ ਫੋਰਸ ਤਾਇਨਾਤ: ਭੋਗ ਦੌਰਾਨ ਭਾਰੀ ਤਾਦਾਦ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਰਕਿੰਗ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਤਾਂ ਜੋ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।
29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਮੂਸੇਵਾਲਾ ਦੀ ਅੰਤਿਮ ਅਰਦਾਸ: ਨੌਜਵਾਨਾਂ ਨੇ ਵੱਖਰੇ ਢੰਗ ਨਾਲ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ