ਪੰਜਾਬ

punjab

ETV Bharat / state

ਉਮੀਦਵਾਰ ਸਿੱਧੂ ਮੂਸੇਵਾਲਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਵਿੱਚ ਵੋਟਿੰਗ ਜਾਰੀ ਹੈ। ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਹੈ। ਮੂਸੇਵਾਲਾ ਵੱਲੋਂ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਚੰਗੇ ਭਵਿੱਖ ਨੂੰ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਮੂਸੇਵਾਲਾ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬੰਦੇ ਨੂੰ ਵੋਟ ਪਾਈ ਜਾਣੀ ਚਾਹੀਦੀ ਹੈ।

ਵੋਟਿੰਗ ਨੂੰ ਲੈਕੇ ਸਿੱਧੂ ਮੂਸੇਵਾਲਾ ਦੀ ਲੋਕਾਂ ਨੂੰ ਅਪੀਲ
ਵੋਟਿੰਗ ਨੂੰ ਲੈਕੇ ਸਿੱਧੂ ਮੂਸੇਵਾਲਾ ਦੀ ਲੋਕਾਂ ਨੂੰ ਅਪੀਲ

By

Published : Feb 20, 2022, 1:13 PM IST

ਮਾਨਸਾ:ਵਿਧਾਨ ਸਭਾ ਚੋਣਾਂ 2022 (Assembly Elections 2022) ਲਈ ਅੱਜ ਵੋਟਰਾਂ ਵੱਲੋਂ ਆਪਣੇ ਮੱਤਦਾਨ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ। ਉੱਥੇ ਹੀ ਮਾਨਸਾ ਵਿਧਾਨ ਸਭਾ ਸੀਟ ’ਤੇ ਚੋਣ ਲੜ ਰਹੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਆਪ ਉਮੀਦਵਾਰ ਡਾ ਵਿਜੇ ਸਿੰਗਲਾ ਵਲੋਂ ਲਗਾਤਾਰ ਪੋਲਿੰਗ ਬੂਥਾਂ ਤੇ ਅਤੇ ਪਿੰਡਾਂ ਤੇ ਸ਼ਹਿਰ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਵੱਲੋਂ ਵੱਲੋਂ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਚੰਗੇ ਭਵਿੱਖ ਨੂੰ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵੋਟਾਂ ਨੂੰ ਲੈਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਉਨ੍ਹਾਂ ਦੀ ਸਥਿਤੀ ਚੰਗੀ ਹੈ ਜਿਸ ਕਰਕੇ ਉਹ ਚੋਣ ਮੈਦਾਨ ਵਿੱਚ ਡਟੇ ਹਨ। ਮੂਸੇਵਾਲਾ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬੰਦੇ ਨੂੰ ਵੋਟ ਪਾਈ ਜਾਣੀ ਚਾਹੀਦੀ ਹੈ।

ਵੋਟਿੰਗ ਨੂੰ ਲੈਕੇ ਸਿੱਧੂ ਮੂਸੇਵਾਲਾ ਦੀ ਲੋਕਾਂ ਨੂੰ ਅਪੀਲ

ਉੱਥੇ ਡਾ. ਵਿਜੇ ਸਿੰਗਲਾ ਉਮੀਦਵਾਰ ਆਪ ਵੱਲੋਂ ਵੀ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਨਸ਼ਾ ਅਤੇ ਪੈਸਾ ਰਹਿਤ ਵੋਟ ਪਾ ਕੇ ਇੱਕ ਚੰਗਾ ਭਵਿੱਖ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਦੇ ਮੁੱਦਿਆਂ ਦਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਭਾਰੀ ਉਤਸ਼ਾਹ ਦਿਖ ਰਿਹਾ ਹੈ ਅਤੇ ਵੋਟਿੰਗ ਫੀਸਦ ਵੀ ਚੰਗਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਬਦਲਾਅ ਚਾਹੁੰਦੇ ਹਨ।

ਇਹ ਵੀ ਪੜ੍ਹੋ:ਮਜੀਠਾ ’ਚ ਵੋਟ ਪਾਉਣ ਤੋਂ ਬਾਅਦ ਆਪਣੀ ਪਤਨੀ ਤੇ ਸਿੱਧੂ ਬਾਰੇ ਕੀ ਬੋਲੇ ਮਜੀਠੀਆ ?

ABOUT THE AUTHOR

...view details