ਪੰਜਾਬ

punjab

ETV Bharat / state

Lawrence Bishnoi Interview: ਮੂਸੇਵਾਲਾ ਦੇ ਨਜ਼ਦੀਕੀਆਂ ਨੇ ਕਿਹਾ- ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਰਕਾਰ ਦੇ ਇਸ਼ਾਰੇ 'ਤੇ ਹੋਈ - ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਵੱਡਾ ਖੁਲਾਸਾ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪਰਿਵਾਰ ਗੁੱਸੇ ਵਿੱਚ ਨਜ਼ਰ ਆ ਰਿਹਾ ਹੈ। ਜਿਸ ਤੋਂ ਬਾਅਦ ਪਰਿਵਾਰ ਦੇ ਨਜ਼ਦੀਕੀਆਂ ਨੇ ਸਰਕਾਰ ਉੱਤੇ ਸਵਾਲ ਉਠਾਇਆ ਅਤੇ ਸਰਕਾਰ ਨੂੰ ਇਸ ਮਾਮਲੇ ਵਿਚ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਦੇ ਇਸ਼ਾਰੇ ਉੱਤੇ ਹੀ ਇੰਟਰਵਿਊ ਹੋਈ ਹੈ ਅਤੇ ਪਰਿਵਾਰ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦੇ ਬਰਾਬਰ ਹੈ।

Etv Bharat
Etv Bharat

By

Published : Mar 15, 2023, 7:09 PM IST

Updated : Mar 15, 2023, 10:59 PM IST

ਮੂਸੇਵਾਲਾ ਦੇ ਨਜ਼ਦੀਕੀਆਂ ਨੇ ਕਿਹਾ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਰਕਾਰ ਦੇ ਇਸ਼ਾਰੇ 'ਤੇ ਹੋਈ

ਮਾਨਸਾ:ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਸਿੱਧੂ ਮੂਸੇਵਾਲਾ ਪਰਿਵਾਰ ਦੇ ਨਜ਼ਦੀਕੀ ਕੁਲਦੀਪ ਸਿੰਘ ਮੂਸਾ ਤੇ ਸੁਖਪਾਲ ਸਿੰਘ ਪਾਲੀ ਦੇ ਇੰਚਾਰਜ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਜੇਲ੍ਹ ਵਿਚ ਸਰਕਾਰ ਦੇ ਇਸ਼ਾਰੇ ਉੱਤੇ ਹੋਇਆ ਹੈ। ਕਿਉਂਕਿ ਕਿਸੇ ਦੀ ਹਿੰਮਤ ਨਹੀਂ ਕਿ ਉਹ ਜੇਲ੍ਹ ਵਿੱਚ ਜਾ ਕੇ ਕਿਸੇ ਪੁਲਿਸ ਸਟੇਸ਼ਨ ਵਿੱਚ ਪੱਤਰਕਾਰ ਨੂੰ ਇੰਟਰਵਿਉ ਦੇ ਸਕੇ। ਕਿਉਂਕਿ ਇਹ ਜੋ ਇੰਟਰਵਿਊ ਹੋਇਆ ਹੈ, ਉਹ ਐਚ.ਡੀ ਕੂਆਲਿਟੀ ਵੀਡੀਓ ਆਈਲੈਟਸ ਉੱਤੇ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਮਦਦ ਤੋਂ ਬਿਨ੍ਹਾਂ ਇਹ ਨਹੀਂ ਹੋ ਸਕਦਾ। ਇਸ ਲਈ ਇਸ ਮਾਮਲੇ ਦਾ ਖੁਲਾਸਾ ਸਿੱਧੂ ਮੂਸੇਵਾਲਾ ਦੀ 19 ਮਾਰਚ ਦੌਰਾਨ ਕੀਤਾ ਜਾਵੇਗਾ।

ਇਹ ਵੀ ਪੜੋ:Moosewala Parents for Justice: ਪੁੱਤ ਦੇ ਇਨਸਾਫ਼ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਮੂਸੇਵਾਲਾ ਦੇ ਮਾਤਾ-ਪਿਤਾ

ਸਿੱਧੂ ਮੂਸੇਵਾਲਾ ਦੀ ਬਰਸੀ:ਮੂਸੇਵਾਲਾ ਪਰਿਵਾਰ ਦੇ ਨਜ਼ਦੀਕੀ ਨੇ ਕਿਹਾ ਕਿ ਸਿੱਧੂ ਮੂਸੇ ਵਾਲੇ ਦਾ ਪਰਿਵਾਰ ਲਗਾਤਾਰ ਸਰਕਾਰ ਤੋਂ ਆਪਣੇ ਪੁੱਤਰ ਦੇ ਕਤਲ ਦੇ ਲਈ ਇਨਸਾਫ਼ ਮੰਗ ਰਿਹਾ ਹੈ। ਪਰ ਸਰਕਾਰ ਵੱਲੋਂ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਅੱਜ ਵੀ ਖੁੱਲ੍ਹੇ ਹਨ। ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਕਰਨਗੇ ਖੁਲਾਸੇ:ਮੂਸੇਵਾਲਾ ਪਰਿਵਾਰ ਦੇ ਨਜ਼ਦੀਕੀ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਕੀ ਕੁਝ ਕੀਤਾ ਹੈ ਅਤੇ ਪਰਿਵਾਰ ਨੂੰ ਕਿਸ ਤਰ੍ਹਾਂ ਦਾ ਇਨਸਾਫ ਦਵਾਇਆ ਹੈ। ਇਸ ਨੂੰ ਲੈ ਕੇ ਸਾਰੀਆਂ ਗੱਲਾਂ-ਬਾਤਾਂ ਹੁਣ ਬਰਸੀ ਵਾਲੇ ਦਿਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਖੁਦ ਖੁਲਾਸੇ ਕਰਨਗੇ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਸਬੰਧੀ ਵੀ ਗੱਲਬਾਤ ਹੋਵੇਗੀ। ਸਿੱਧੂ ਦੀ ਬਰਸੀ ਬਾਅਦ ਹੀ ਪੰਜਾਬ ਦੇ ਸਿੱਧੂ ਮੂਸੇਵਾਲਾ ਦੇ ਸੰਘਰਸ਼ ਦੀ ਤਿਆਰੀ ਕਰਨਗੇ।

ਇਹ ਵੀ ਪੜੋ:Planning Killing Of Punjabi singers: ਬੰਬੀਹਾਂ ਗਰੁੱਪ ਦੇ ਨਿਸ਼ਾਨੇ ਉੱਤੇ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ਼, ਜਾਣੋ ਕੀ ਹੈ ਸੱਚ

ਦੱਸ ਦਈਏ ਕਿ ਬਠਿੰਡਾ ਜੇਲ੍ਹ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਦੀ ਸਿਆਸਤ ਵਿੱਚ ਤਰਥਲੀ ਮਚਾ ਦਿੱਤੀ ਹੈ। ਜੇਲ੍ਹ ਵਿਚ ਬੈਠੇ ਲਾਰੈਂਸ ਬਿਸ਼ਨੋਈ ਦਾ ਇਕ ਨਿੱਜੀ ਚੈਨਲ ਵੱਲੋਂ ਇੰਟਰਵਿਊ ਕੀਤਾ ਗਿਆ। ਜਿਸ ਤੋਂ ਬਾਅਦ ਅਜਿਹੀ ਸਿਆਸੀ ਹਨੇਰੀ ਝੁੱਲੀ ਕਿ ਸੱਤਾ ਧਿਰ ਨੂੰ ਹਿਲਾਉਣ ਦਾ ਪੂਰਾ ਜ਼ੋਰ ਲਗਾ ਰੱਖਿਆ ਹੈ। ਇਸ ਇੰਟਰਵਿਊ ਤੋਂ ਬਾਅਦ ਰਾਜਸਥਾਨ ਅਤੇ ਬਠਿੰਡਾ ਪੁਲਿਸ ਵੀ ਆਹਮਣੇ- ਸਾਹਮਣੇ ਹੋ ਗਈਆਂ ਹਨ। ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਆਖਿਰਕਾਰ ਜੇਲ੍ਹ ਵਿੱਚੋਂ ਉਸ ਦੀ ਇੰਟਰਵਿਊ ਵੀਡੀਓ ਕਾਲ ਜ਼ਰੀਏ ਕਿਵੇਂ ਕਰਵਾਈ ਗਈ।

Last Updated : Mar 15, 2023, 10:59 PM IST

ABOUT THE AUTHOR

...view details