ਪੰਜਾਬ

punjab

ETV Bharat / state

ਸਿੱਧੂ ਮੂਸੇਵਾਲਾ ਕਤਲ ਮਾਮਲਾ: ਅਦਾਲਤ ਨੇ ਪ੍ਰਿਆਵਰਤ ਫੌਜੀ ਸਣੇ 4 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪ੍ਰਿਆਵਰਤ ਫੌਜੀ ਸਣੇ ਚਾਰ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਚਾਰਾਂ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਮਾਨਸਾ ਜੇਲ੍ਹ (priyavrat fauji to judicial custody) ਭੇਜ ਦਿੱਤਾ ਹੈ।

ਅਦਾਲਤ ਨੇ ਪ੍ਰਿਆਵਰਤ ਫੌਜੀ ਸਣੇ 4 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ
ਅਦਾਲਤ ਨੇ ਪ੍ਰਿਆਵਰਤ ਫੌਜੀ ਸਣੇ 4 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ

By

Published : Jul 17, 2022, 3:45 PM IST

ਮਾਨਸਾ:ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਦਾ ਅੱਜ ਚਾਰ ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਸਵੇਰੇ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਚਾਰਾਂ ਨੂੰ ਜੁਡੀਸ਼ੀਅਲ ਰਿਮਾਡ ’ਤੇ ਮਾਨਸਾ ਜੇਲ੍ਹ (priyavrat fauji to judicial custody) ਭੇਜ ਦਿੱਤਾ ਹੈ।




ਅਦਾਲਤ ਨੇ ਪ੍ਰਿਆਵਰਤ ਫੌਜੀ ਸਣੇ 4 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ





ਗੌਰਤਲਬ ਹੈ ਕਿ 4 ਜੁਲਾਈ ਨੂੰ ਦਿੱਲੀ ਤੋਂ ਟ੍ਰਾਂਜਿਟ ਰਿਮਾਂਡ ’ਤੇ ਪ੍ਰਿਆਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਨੇ ਮਾਨਸਾ ਲਿਆਂਦਾ ਸੀ। ਪੁਲਿਸ ਵੱਲੋਂ 5 ਜੁਲਾਈ ਨੂੰ ਮੁਲਜ਼ਮਾਂ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿੱਥੇ ਅਦਾਲਤ ਵੱਲੋਂ ਇੰਨ੍ਹਾਂ ਦਾ 8 ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਸੀ।



ਪੁਲਿਸ ਵੱਲੋਂ 8 ਦਿਨਾਂ ਪੁਲਿਸ ਰਿਮਾਂਡ ’ਤੇ ਪੁੱਛਗਿੱਛ ਤੋਂ ਬਾਅਦ 13 ਜੁਲਾਈ ਨੂੰ ਫਿਰ ਤੋਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿੱਥੇ ਇਨ੍ਹਾਂ ਚਾਰਾਂ ਮੁਲਜ਼ਮਾਂ ਦਾ 4 ਦਿਨਾਂ ਰਿਮਾਂਡ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਸੀ। ਅੱਜ ਇੰਨ੍ਹਾਂ ਦਾ 4 ਦਿਨਾਂ ਰਿਮਾਂਡ ਖਤਮ ਹੋ ਰਿਹਾ ਸੀ ਤੇ ਦੁਬਾਰਾ ਫਿਰ ਇੰਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਹੈ ਜਿੱਥੋਂ ਅਦਾਲਤ ਨੇ ਇਨ੍ਹਾਂ ਚਾਰਾਂ ਨੂੰ ਜੁਡੀਸ਼ੀਅਲ ਰਿਮਾਡ ’ਤੇ ਮਾਨਸਾ ਦੀ ਜੇਲ੍ਹ ਭੇਜ ਦਿੱਤਾ ਹੈ।




ਦੱਸ ਦਈਏ ਕਿ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਇਸ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਲਿਆਂਦਾ ਗਿਆ। ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਪੁੱਛਗਿੱਛ ਦੇ ਦੌਰਾਨ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਜਿਸ ਦਾ ਅਜੇ ਪੁਲਿਸ ਵੱਲੋਂ ਖੁਲਾਸਾ ਨਹੀਂ ਕੀਤਾ ਜਾ ਰਿਹਾ। ਫਿਲਹਾਲ ਪੁਲਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਤੇਜ਼ੀ ਦੇ ਨਾਲ ਜਾਂਚ ਜਾਰੀ ਹੈ।



ਇਹ ਵੀ ਪੜ੍ਹੋ:ਭਗਤ ਸਿੰਘ ਨੂੰ ਅੱਤਵਾਦੀ ਕਹਿਣ 'ਤੇ ਬੋਲੇ ਕੁਮਾਰ ਵਿਸ਼ਵਾਸ, ਕਹੀ ਇਹ ਵੱਡੀ ਗੱਲ

For All Latest Updates

ABOUT THE AUTHOR

...view details