ਮਾਨਸਾ:ਸਿੱਧੂ ਮੁਸੇਵਾਲਾ ਕਤਲ ਮਾਮਲੇ ਦੇ ਵਿੱਚ ਰੈਕੀ ਕਰਨ ਵਾਲੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਜਿਸ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਬਿੱਟੂ ਦਾ 5 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਮੁੜ 17 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ (Sidhu Musewala murder case) ਮਾਨਸਾ ਪੁਲਿਸ ਨੇ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ ਵੀ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ (Punjab Police arrested Bittu singh) ਹੈ। ਬਿੱਟੂ ਨੇ ਸੰਦੀਪ ਕੇਕੜਾ ਨਾਲ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ। ਉਸ ਦੀ ਮਾਸੀ ਪਿੰਡ ਮੂਸੇਵਾਲਾ ਰਹਿੰਦੀ ਹੈ, ਜਿਸ ਕਾਰਨ ਉਹ ਲਗਾਤਾਰ ਮੂਸੇਵਾਲਾ ਦੀ ਰੇਕੀ ਕਰ ਰਿਹਾ ਸੀ।
ਦੱਸ ਦੇਈਏ ਕਿ ਬਿੱਟੂ ਲਾਰੇਂਸ ਬਿਸ਼ਨੋਈ ਦੇ ਨਾਲ ਜੇਲ੍ਹ ਵਿੱਚ ਹੈ ਅਤੇ ਪ੍ਰਿਅਵਰਤਾ ਫੌਜੀ ਦੇ ਲਗਾਤਾਰ ਸੰਪਰਕ ਵਿੱਚ ਸੀ। ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਬਿੱਟੂ ਨੂੰ ਡੱਬਵਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਬਿੱਟੂ ਸਿੱਧੂ ਮੂਸੇਵਾਲਾ ਮਾਮਲੇ 'ਚ ਪੁਲਿਸ ਨੂੰ ਲੰਬੇ ਸਮੇਂ ਤੋਂ ਲੋੜੀਂਦਾ (Wanted in Sidhu Musewala case) ਸੀ। ਇਸ ਸਬੰਧੀ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।