ਮਾਨਸਾ:ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਦਿੱਲੀ ਤੋਂ ਦੇਰ ਰਾਤ ਟਰਾਂਜਿਟ ਰਿਮਾਂਡ ਤੇ ਲਿਆਂਦੇ ਗਏ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਅਦਾਲਤ ’ਚ ਪੇਸ਼ ਕਰਨ ਤੋਂ ਪਹਿਲਾਂ ਮੈਡੀਕਲ ਚੈੱਕਅੱਪ ਕਰਵਾਇਆ ਗਿਆ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਅੱਠ ਦਿਨਾਂ ਰਿਮਾਂਡ ਤੇ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਮਾਨਸਾ ਦੇ ਸੀਆਈਏ ਸਟਾਫ ਵਿਖੇ ਰੱਖਿਆ ਗਿਆ ਹੈ ਜਿੱਥੇ ਇਨ੍ਹਾਂ ਤੋਂ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਅੰਕਿਤ ਸੇਰਸਾ ਤੇ ਸਚਿਨ ਦਾ ਮਿਲਿਆ 8 ਦਿਨਾਂ ਪੁਲਿਸ ਰਿਮਾਡ ਦੱਸ ਦਈਏ ਕਿ ਇਸ ਤੋਂ ਪਹਿਲਾਂ ਚਾਰ ਦਿਨਾਂ ਪੁਲਿਸ ਰਿਮਾਂਡ ਤੇ ਪ੍ਰਿਆਵਰਤ ਫ਼ੌਜੀ ਕੇਸ਼ਵ ਕੁਮਾਰ ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਵੀ ਸੀਆਈਏ ਸਟਾਫ ਦੇ ਵਿੱਚ ਬੰਦ ਹਨ ਜਿੱਥੇ ਇਨ੍ਹਾਂ ਤੋਂ ਸਿੱਧੂ ਮੁਸੇਵਾਲਾ ਕਤਲ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਇਨ੍ਹਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਸੀਆਈਏ ਸਟਾਫ ਦੇ ਵਿਚ ਪੁਲਿਸ ਵੱਲੋਂ ਪੁੱਛ ਪੜਤਾਲ ਕੀਤੀ ਜਾਵੇਗੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਜ਼ਿਕਰ-ਏ-ਖਾਸ ਹੈ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਪਿੰਡ ਤੋਂ ਹੋਇਆ ਝਗੜਾ ਪਹੁੰਚਿਆ ਹਸਪਤਾਲ, ਮਰੀਜ਼ਾਂ ਵਿਚ ਦਹਿਸ਼ਤ ਦਾ ਮਾਹੌਲ