ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਜਿਸ ਵਿੱਚ ਕਤਲ ਮਾਮਲੇ 'ਚ ਨਾਮਜ਼ਦ 25 ਮੁਲਜ਼ਮਾਂ ਵਿਚੋਂ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸਚਿਨ ਭਿਵਾਨੀ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦਈਏ ਕਿ ਅਦਾਲਤ ਨੇ ਸੁਣਵਾਈ ਕਰਦਿਆਂ ਅਗਲੀ ਤਰੀਕ 19 ਅਕਤੂਬਰ ਰੱਖੀ ਗਈ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਅਗਲੀ ਤਰੀਕ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। (Sidhu Moosewala Murder Update)
ਬਲਕੌਰ ਸਿੰਘ ਸਰਕਾਰ ਤੋਂ ਨਿਰਾਸ਼: ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰ ਵਾਰ ਨਿਰਾਸ਼ਾ ਹੀ ਪੱਲੇ ਪੈਂਦੀ ਹੈ ਅਤੇ ਨਿਰਾਸ਼ ਹੋ ਕੇ ਆਪਣੇ ਘਰ ਵਾਪਸ ਪਰਤ ਜਾਂਦਾ ਹਾਂ ਕਿਉਂਕਿ ਸਾਰੇ ਹੀ ਵਿਅਕਤੀਆਂ ਨੂੰ ਫਿਜੀਕਲ ਤੌਰ 'ਤੇ ਅਦਾਲਤਾਂ ਦੇ ਵਿੱਚ ਪੇਸ਼ ਨਹੀਂ ਕੀਤਾ ਜਾ ਰਿਹਾ। ਉਹਨਾਂ ਮੰਗ ਕਰਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਸਾਰੇ ਹੀ ਵਿਅਕਤੀਆਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇ ਅਤੇ ਨਾਲ ਹੀ ਉਹਨਾਂ ਹਾਈ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨਾਂ ਦੇ ਬੇਟੇ ਦਾ ਕੇਸ ਫਾਸਟ ਟਰੈਕ ਕੋਰਟ ਦੇ ਵਿੱਚ ਚਲਾਇਆ ਜਾਵੇ ਤਾਂ ਕਿ ਉਹਨਾਂ ਨੂੰ ਜਲਦੀ ਇਨਸਾਫ ਮਿਲ ਸਕੇ।