ਪੰਜਾਬ

punjab

ETV Bharat / state

ਵਿਰੋਧੀਆਂ ਖ਼ਿਲਾਫ਼ ਫੁੱਟਿਆ ਮੂਸੇਵਾਲਾ ਦੀ ਮਾਤਾ ਦਾ ਗੁੱਸਾ, ਕਿਹਾ- "ਸਾਲ ਬਾਅਦ ਵੀ ਪੁੱਤ ਨੂੰ ਇਨਸਾਫ ਨਹੀਂ, ਪਰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਜਾਰੀ"

ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਇੱਕ ਸਾਲ ਹੋ ਗਿਆ ਹੈ। ਇਸ ਦੌਰਾਨ ਸਿੱਧੂ ਦੇ ਪ੍ਰਸ਼ੰਸਕਾਂ ਦਾ ਕਾਫੀ ਇਕੱਠ ਉਸ ਦੀ ਹਵੇਲੀ ਵਿਖੇ ਹੋਇਆ। ਇਸ ਮੌਕੇ ਘਰ ਪਹੁੰਚੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

Sidhu Musewala's mother's anger erupted against opponents
ਵਿਰੋਧੀਆਂ ਖ਼ਿਲਾਫ਼ ਫੁੱਟਿਆ ਮੂਸੇਵਾਲਾ ਦੀ ਮਾਤਾ ਦਾ ਗੁੱਸਾ

By

Published : May 28, 2023, 4:09 PM IST

ਵਿਰੋਧੀਆਂ ਖ਼ਿਲਾਫ਼ ਫੁੱਟਿਆ ਮੂਸੇਵਾਲਾ ਦੀ ਮਾਤਾ ਦਾ ਗੁੱਸਾ

ਮਾਨਸਾ:ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਅੱਜ ਇੱਕ ਸਾਲ ਹੋ ਗਿਆ ਹੈ। ਇਸ ਦੌਰਾਨ ਸਿੱਧੂ ਦੇ ਪ੍ਰਸ਼ੰਸਕਾਂ ਦਾ ਕਾਫੀ ਇਕੱਠ ਉਸ ਦੀ ਹਵੇਲੀ ਵਿਖੇ ਹੋਇਆ। ਇਸ ਮੌਕੇ ਘਰ ਪਹੁੰਚੇ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਬਦਨਾਮ ਕਰਨ ਲਈ ਨਵੀਆਂ ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਇਕ ਸਾਲ ਹੋ ਗਿਆ, ਪਰ ਹਾਲੇ ਵੀ ਕੋਈ ਇਨਸਾਫ਼ ਨਹੀਂ :ਉਹਨਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਆਵਾਜ਼ ਵਿੱਚ ਗਾਣੇ ਨਾ ਬਣਾਏ ਜਾਣ ਕਿਉਂਕਿ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਦਾ ਹੈ। ਉਹਨਾਂ ਇਹ ਵੀ ਕਿਹਾ ਕਿ ਅੱਜ ਦੇਸ਼ ਦੇ ਕੋਨੇ-ਕੋਨੇ ਵਿੱਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਆਪਣੇ ਬੇਟੇ ਦੇ ਜਾਣ ਦਾ ਦੁੱਖ ਹੈ। ਉਨ੍ਹਾਂ ਕਿਹਾ ਕਿ ਸਾਡਾ ਸਿਰ ਫ਼ਖਰ ਨਾਲ ਉੱਚਾ ਵੀ ਹੁੰਦਾ ਹੈ ਕਿਉਂਕਿ ਛੋਟੀ ਉਮਰ ਵਿੱਚ ਸਿੱਧੂ ਨੇ ਬਹੁਤ ਵੱਡਾ ਮੁਕਾਮ ਹਾਸਲ ਕਰ ਕੇ ਲੋਕਾਂ ਦਾ ਪਿਆਰ ਹਾਸਲ ਕੀਤਾ ਹੈ, ਜੋ ਅੱਜ ਵੀ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ 29 ਮਈ 2022 ਨੂੰ ਬੇਰਹਿਮ ਲੋਕਾਂ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਕੁਝ ਲੋਕ ਸਰਕਾਰਾਂ ਦੇ ਇਸ਼ਾਰੇ ਉਤੇ ਮੇਰੇ ਪੁੱਤ ਨੂੰ ਕਰ ਰਹੇ ਬਦਨਾਮ :ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦਾ ਪੁੱਤਰ ਅੱਜ ਇਸ ਦੁਨੀਆਂ ਦੇ ਵਿਚ ਨਹੀਂ, ਪਰ ਫਿਰ ਵੀ ਉਸ ਨੂੰ ਚਾਹੁਣ ਵਾਲਿਆਂ ਦੀ ਗਿਣਤੀ ਬਹੁਤ ਲੰਬੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹਾਲੇ ਤੱਕ ਵੀ ਇਨਸਾਫ਼ ਨਹੀਂ ਦਿੱਤਾ ਗਿਆ ਅਤੇ ਕੁਝ ਲੋਕ ਸਰਕਾਰਾਂ ਦੇ ਇਸ਼ਾਰੇ ਉਤੇ ਮੇਰੇ ਪੁੱਤਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਮਾਤਾ ਚਰਨ ਕੌਰ ਨੇ ਕਿਹਾ ਕਿ ਅੱਜ ਪਿੰਡ ਜਵਾਹਰਕੇ ਦੇ ਵਿਚ ਜਿਸ ਜਗ੍ਹਾ ਉਤੇ ਪੁੱਤਰ ਦਾ ਕਤਲ ਕੀਤਾ ਗਿਆ ਸੀ ਉਸ ਜਗ੍ਹਾ ਦੇ ਉੱਪਰ ਜਵਾਹਰਕੇ ਪਿੰਡ ਦੇ ਲੋਕਾਂ ਵੱਲੋਂ ਸਿੱਧੂ ਮੂਸੇ ਵਾਲਾ ਦੀ ਯਾਦ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ ਅਤੇ ਉਸ ਜਗ੍ਹਾ ਦੇ ਉੱਪਰ ਹੈ ਖੁਦ ਵੀ ਸ਼ਾਮਿਲ ਹੋਈ ਸੀ ਅਤੇ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਉਸ ਦੀ ਯਾਦ ਨੂੰ ਸਮਰਪਿਤ ਪਾਠ ਦੇ ਭੋਗ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਆਖਰੀ ਦਮ ਤੱਕ ਲੜਦੇ ਰਹਿਣਗੇ ਕਿਉਂਕਿ ਉਨ੍ਹਾਂ ਦੇ ਪੁੱਤਰ ਨੇ ਕਦੇ ਕਿਸੇ ਦਾ ਮਾੜਾ ਨਹੀ ਸਗੋ ਹਰ ਕਿਸੇ ਦਾ ਭਲਾ ਸੋਚਿਆ ਸੀ।

ABOUT THE AUTHOR

...view details