"ਮੰਤਰੀ ਗਲਤ ਬਿਆਨਬਾਜ਼ੀ ਕਰ ਕੇ ਜ਼ਖਮਾਂ 'ਤੇ ਛਿੜਕ ਰਹੇ ਨੇ ਲੂਣ" ਮਾਨਸਾ : ਸਿੱਧੂ ਮੂਸੇਵਾਲਾ ਦੇ ਘਰ ਹਰ ਐਤਵਾਰ ਵੱਡੀ ਤਾਦਾਦ ਵਿੱਚ ਸਿੱਧੂ ਦੇ ਪ੍ਰਸ਼ੰਸਕ ਮੂਸਾ ਪਿੰਡ ਪਹੁੰਚਦੇ ਹਨ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਅੱਜ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਨਸਾਫ ਦਿਵਾਉਣ ਦੀ ਬਜਾਏ ਉਨ੍ਹਾਂ ਦੇ ਬੇਟੇ ਨੂੰ ਹੀ ਕਸੂਰਵਾਰ ਠਹਿਰਾ ਰਹੀ ਹੈ ਤੇ ਪੰਜਾਬ ਸਰਕਾਰ ਦੇ ਮੰਤਰੀ ਬੇਤੁਕੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਭ੍ਰਿਸ਼ਟਾਚਾਰ ਵਿੱਚ ਲਿਪਤ ਹੋ ਰਹੀ ਹੈ ਅਤੇ ਭ੍ਰਿਸ਼ਟਾਚਾਰ ਕਾਰਨ ਆਮ ਆਦਮੀ ਪਾਰਟੀ ਦੇ ਆਗੂ ਹੀ ਸੁਰੱਖਿਆ ਦੇ ਵਿਚ ਰਹਿੰਦੇ ਹਨ। ਉਨ੍ਹਾਂ ਮਾਨਸਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਰਿਸ਼ਵਤ ਲਈ ਜਾ ਰਹੀ ਹੈ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਨ੍ਹਾਂ ਖਿਲਾਫ ਸਰਕਾਰ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।
ਇਹ ਵੀ ਪੜੋ:Hukamnama (13-03-2023): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ, ਪੜ੍ਹੋ ਅੱਜ ਦਾ ਹੁਕਮਨਾਮਾ
ਸਰਕਾਰ ਦੇ ਮੰਤਰੀ ਦੇ ਰਹੇ ਬੇਤੁਕੇ ਬਿਆਨ :ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਸਿੱਧੂ ਮੂਸੇਵਾਲਾ ਦਾ ਜਿਸ ਦਿਨ ਉਸ ਦਾ ਕਤਲ ਹੋਇਆ ਉਸ ਨੂੰ ਸੁਰੱਖਿਆ ਦਿੱਤੀ ਹੋਈ ਸੀ ਉਹ ਸੁਰੱਖਿਆ ਕਰਮੀਆਂ ਨੂੰ ਕਿਉਂ ਨਹੀਂ ਲੈ ਕੇ ਗਿਆ। ਸੁਰੱਖਿਆ ਮੁਲਾਜ਼ਮਾਂ ਦੀ ਸੰਭਾਲ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਉਹ ਸੁਰੱਖਿਆ ਮੁਲਾਜ਼ਮ ਸਿੱਧੂ ਮੂਸੇਵਾਲਾ ਦੇ ਨਾਲ ਨਹੀਂ ਗਏ। ਪੰਜਾਬ ਦੇ ਮੰਤਰੀ ਵੀ ਅਜਿਹੀ ਬਿਆਨਬਾਜ਼ੀ ਕਰ ਕੇ ਜ਼ਖਮਾਂ ਉਤੇ ਲੂਣ ਛਿੜਕ ਰਹੇ ਹਨ। ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਮੂਸੇ ਹਵੇਲੀ ਵਿੱਚ ਪਹੁੰਚੇ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਵਿਖੇ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਪੱਧਰ ਉਤੇ ਦੇਸ਼ਾਂ ਵਿਦੇਸ਼ਾਂ ਤੋਂ ਸਿੱਧੂ ਦੇ ਪ੍ਰਸ਼ੰਸਕ ਬਰਸੀ ਸਮਾਗਮ ਵਿਚ ਸ਼ਾਮਲ ਹੋਣਗੇ।
ਇਹ ਵੀ ਪੜੋ:G20 Summit 2023 : ਜੀ 20 ਸਮਿਟ ਤੋਂ ਪਹਿਲਾਂ ਪੁਲਿਸ ਚੌਕਸ, ਕਿਹਾ- ਕੋਈ ਸ਼ੱਕੀ ਦਿੱਖਣ 'ਤੇ ਕਰੋ ਇਹ ਕੰਮ
ਪ੍ਰਸ਼ੰਸਕਾਂ ਦੇ ਪਹੁੰਚਣ ਉਤੇ ਕੀਤਾ ਧੰਨਵਾਦ :ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਰਸੀ ਵਾਲੇ ਦਿਨ ਹੋਰ ਵੀ ਬਹੁਤ ਸਾਰੀਆਂ ਗੱਲਾਂ ਸਾਝੀਆਂ ਕਰਨਗੇ ਅਤੇ ਇਨਸਾਫ਼ ਦੀ ਲੜਾਈ ਕਿਸ ਤਰ੍ਹਾਂ ਲੜਨੀ ਹੈ ਇਹ ਵੀ ਦੱਸਿਆ ਜਾਵੇਗਾ। ਬੇਸ਼ੱਕ ਅੱਜ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅੱਜ ਮੂਸਾ ਪਿੰਡ ਹਵੇਲੀ ਦੇ ਵਿੱਚ ਮੌਜੂਦ ਨਹੀਂ ਸੀ ਅਤੇ ਉਹ ਆਪਣੇ ਕਿਸੇ ਜ਼ਰੂਰੀ ਕੰਮ ਲਈ ਬਾਹਰ ਗਏ ਹੋਏ ਸਨ ਪਰ ਫਿਰ ਵੀ ਸਿੱਧੂ ਦੀ ਹਵੇਲੀ ਵਿੱਚ ਵੱਡੇ ਪੱਧਰ ਉਤੇ ਉਨ੍ਹਾਂ ਦੇ ਪ੍ਰਸ਼ੰਸਕ ਪਹੁੰਚੇ ਹੋਏ ਸਨ, ਜਿਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਤਾਇਆ ਜੀ ਚਮਕੌਰ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਉਨ੍ਹਾਂ ਦਾ ਪਿੰਡ ਪਹੁੰਚਣ ਉਤੇ ਧੰਨਵਾਦ ਕੀਤਾ ਗਿਆ।