ਪੰਜਾਬ

punjab

ETV Bharat / state

ਮਾਨਸਾ ਦਲਿਤ ਪਰਿਵਾਰਾਂ ਦਾ ਸਮਾਜਿਕ ਬਾਈਕਾਟ ਮਾਮਲਾ:  ਐਸੀ ਕਮਿਸ਼ਨ ਵੱਲੋਂ ਐਸਐਸਪੀ ਮਾਨਸਾ ਤੋਂ ਮੰਗੀ ਰਿਪੋਰਟ - Mansa latest news

ਮਾਨਸਾ ਦੇ ਪਿੰਡ ਪਿਛਲੇ ਦਿਨੀਂ ਪਿੰਡ ਖੀਵਾ ਦਿਆਲੂ ਵਾਲਾ ਵਿੱਚ ਜ਼ਿਮੀਂਦਾਰਾਂ ਵੱਲੋਂ ਦਲਿਤ ਪਰਿਵਾਰਾਂ ਦਾ ਸਮਾਜਿਕ ਬਾਈਕਾਟ ਕੀਤਾ ਗਿਆ। ਇਸ ਦਾ ਸਖਤ ਨੋਟਿਸ ਲੈਂਦੇ ਐਸੀ ਕਮਿਸ਼ਨ ਚੰਡੀਗੜ੍ਹ ਵੱਲੋਂ ਵੱਲੋਂ ਐਸਐਸਪੀ ਮਾਨਸਾ ਤੋਂ ਤਿੰਨ ਅਕਤੂਬਰ ਤੱਕ ਇਸ ਦੀ ਰਿਪੋਰਟ ਮੰਗੀ ਹੈ।

ਮਾਨਸਾ ਦਲਿਤ ਪਰਿਵਾਰਾਂ ਦਾ ਬਾਈਕਾਟ

By

Published : Sep 19, 2019, 1:00 PM IST

ਮਾਨਸਾ: ਪਿਛਲੇ ਦਿਨੀਂ ਪਿੰਡ ਖੀਵਾ ਦਿਆਲੂ ਵਾਲਾ ਵਿੱਚ ਜ਼ਿਮੀਂਦਾਰਾਂ ਵੱਲੋਂ ਦਲਿਤ ਪਰਿਵਾਰਾਂ ਦਾ ਸਮਾਜਿਕ ਬਾਈਕਾਟ ਕੀਤਾ ਗਿਆ। ਜਿਸ ਨੂੰ ਲੈ ਕੇ ਦਲਿਤ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।

ਵੇਖੋ ਵੀਡੀਓ

ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਜ਼ਿਮੀਦਾਰ ਪਰਿਵਾਰਾਂ ਵੱਲੋਂ ਦਲਿਤ ਪਰਿਵਾਰਾਂ ਦਾ ਸਮਾਜਕ ਬਾਈਕਾਟ ਕਰਨ ਤੇ ਜਿਸ ਤੋਂ ਬਾਅਦ ਦਲਿਤ ਜਥੇਬੰਦੀਆਂ ਨੇ ਇਸ ਦਾ ਵਿਰੋਧ ਕਰਦਿਆਂ ਸੰਘਰਸ਼ ਦਾ ਐਲਾਨ ਕਰ ਦਿੱਤਾ।

ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਕੁਝ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਅਤੇ ਬਾਅਦ ਵਿੱਚ ਪ੍ਰਸ਼ਾਸਨ ਨੇ ਦੋਨੋਂ ਧਿਰਾਂ ਨੂੰ ਪ੍ਰਸ਼ਾਸਨ ਨੇ ਮੀਟਿੰਗ ਤੋਂ ਬਾਅਦ ਸਮਝੌਤਾ ਕਰਵਾ ਦਿੱਤਾ। ਬੇਸ਼ੱਕ ਪ੍ਰਸ਼ਾਸਨ ਨੇ ਸਮਝੌਤਾ ਕਰਵਾ ਦਿੱਤਾ ਪਰ ਐਸਸੀ ਕਮਿਸ਼ਨ ਵੱਲੋਂ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਤਿੰਨ ਅਕਤੂਬਰ ਤੱਕ ਰਿਪੋਰਟ ਮੰਗੀ ਗਈ ਹੈ।

ਉਧਰ ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਭਿੱਖੀ ਪੁਲਿਸ ਵੱਲੋਂ ਸਮਾਜਿਕ ਬਾਈਕਾਟ ਕਰਨ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ। ਪੀੜਤ ਵਿਅਕਤੀ ਨੇ ਦੱਸਿਆ ਕਿ ਇੱਕ ਐਕਸੀਡੈਂਟ ਵਿੱਚ ਉਨ੍ਹਾਂ ਦਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਪਰ ਉਸ ਦਾ ਇਲਾਜ ਕਰਵਾਉਣ ਲਈ ਪੈਸੇ ਮੰਗੇ ਤਾਂ ਉਨ੍ਹਾਂ ਸਮਾਜਿਕ ਬਾਈਕਾਟ ਕਰ ਦਿੱਤਾ।

ਇਹ ਵੀ ਪੜੋ: ਪੀਐਮ ਮੋਦੀ ਦੇ ਜਹਾਜ਼ ਦੀ ਪਾਕਿਸਤਾਨ ਵਿੱਚ 'ਨੋ ਐਂਟਰੀ'

ਉਧਰ ਡੀਐਸਪੀ ਮਾਨਸਾ ਨੇ ਕਿਹਾ ਕਿ ਬਾਈਕਾਟ ਕਰਨ ਵਾਲੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ ਪਰ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਰੱਖੀ ਮੀਟਿੰਗ ਵਿੱਚ ਦੋਨੋਂ ਧਿਰਾਂ ਦਾ ਆਪਸੀ ਸਮਝੌਤਾ ਵੀ ਕਰਵਾ ਦਿੱਤਾ ਗਿਆ ਹੈ।
ਬੇਸ਼ੱਕ ਪ੍ਰਸ਼ਾਸਨ ਵੱਲੋਂ ਸਮਝੌਤਾ ਕਰਵਾ ਦਿੱਤਾ ਗਿਆ ਹੈ ਪਰ ਇਸ ਦਾ ਸਖ਼ਤ ਨੋਟਿਸ ਲੈਂਦੇ ਐਸੀ ਕਮਿਸ਼ਨ ਚੰਡੀਗੜ੍ਹ ਵੱਲੋਂ ਵੱਲੋਂ ਐਸਐਸਪੀ ਮਾਨਸਾ ਤੋਂ ਤਿੰਨ ਅਕਤੂਬਰ ਤੱਕ ਇਸ ਦੀ ਰਿਪੋਰਟ ਮੰਗੀ ਹੈ

ABOUT THE AUTHOR

...view details