ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ Moosewala murder case ਦੇ ਵਿੱਚ ਫ਼ਰਾਰ ਛੇਵੇਂ ਦੀਪਕ ਮੂਡੀ ਸਮੇਤ ਉਸਦੇ ਦੋ ਸਾਥੀਆਂ ਰਜਿੰਦਰ ਜੌਕਰ ਅਤੇ ਕਪਿਲ ਪੰਡਿਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਸਿੱਧੂ ਮੂਸੇਵਾਲੇ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਵੀ ਹਾਸਲ ਕਰ ਲਿਆ ਹੈ ਤੇ ਐੱਸ.ਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਬਾਰੇ ਪੂਰੀ ਜਾਣਕਾਰੀ ਦਿੱਤੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਬਾਲ ਕ੍ਰਿਸ਼ਨ ਸਿੰਗਲਾ SP investigation Bal Krishna Singla ਵੱਲੋਂ ਪੁਲਿਸ ਵੱਲੋਂ ਲਗਾਤਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ Moosewala murder case ਦੇ ਨਾਲ ਸਬੰਧਤ ਹਰ ਇੱਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਮਾਮਲੇ ਦੇ ਵਿਚ ਸ਼ਾਮਲ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਰੈਕੀ ਬਿੱਟੂ ਵੱਲੋਂ ਵੀ ਕੀਤੀ ਗਈ ਸੀ ਜੋ ਕਿ ਆਪਣੇ ਭਰਾ ਸੰਦੀਪ ਕੇਕੜਾ ਨੂੰ ਇਸ ਦੀ ਜਾਣਕਾਰੀ ਦੇ ਰਿਹਾ ਸੀ।