ਮਾਨਸਾ:ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲ ਕਰਵਾਏ ਜਾ ਰਹੇ ਹਨ। ਸਮਾਗਮਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਵਿਖੇ ਵੀ ਭਾਸ਼ਣ ਮੁਕਾਬਲੇ ਕਰਵਾਏ ਗਏ।
ਮਾਨਸਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ - ਭਾਸ਼ਣ ਮੁਕਾਬਲੇ
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਵਿਖੇ ਵੀ ਭਾਸ਼ਣ ਮੁਕਾਬਲੇ ਕਰਵਾਏ ਗਏ।
ਇਹ ਭਾਸ਼ਣ ਮੁਕਾਬਲੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਾਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਬਾਂਸਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਭਾਸ਼ਣ ਮੁਕਾਬਲੇ ਕਰਵਾਏ ਗਏ ਹਨ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਬਹੁਤ ਕੁੱਝ ਸਿੱਖਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਕਰਵਾਏ ਗਏ ਇਸ ਭਾਸ਼ਣ ਮੁਕਾਬਲੇ 'ਚ ਦਸਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਗੁਰਵਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਅਫ਼ਜ਼ਾਈ ਲਈ ਇਨਾਮ ਦੇ ਕੇ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਯਤਨਸ਼ੀਲ ਪ੍ਰੇਰਤ ਕੀਤਾ ਗਿਆ।