ਮਾਨਸਾ: ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਯੂਥ ਕਾਂਗਰਸ ਵੱਲੋਂ ਪਿੰਡਾਂ ਦੇ ਵਿਚ ਕਲੱਬਾਂ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਚਹਿਲ ਵੱਲੋਂ ਨੌਜਵਾਨਾਂ ਨੂੰ ਕ੍ਰਿਕਟ ਬਾਸਕਟਬਾਲ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਨੌਜਵਾਨਾਂ ਨੇ ਵੀ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਚਹਿਲ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿੱਤਾ ਕਿ ਉਹ ਖੇਡਾਂ ਦੇ ਨਾਲ ਜੁੜੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਆਪਣੇ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੋਸ਼ਨ ਜ਼ਰੂਰ ਕਰਨਗੇ।
ਇਹ ਵੀ ਪੜੋ: PGI ਤੇ PU ਦਾ ਦਾਅਵਾ, ਫ਼ਸਲ ਵੱਢਣ ਸਮੇਂ ਹੁੰਦਾ 3 ਫੀਸਦ ਹਵਾ ਪ੍ਰਦੂਸ਼ਣ
ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਵੀਰ ਚਹਿਲ ਨੇ ਕਿਹਾ ਕਿ ਅੱਜ ਸਾਡੇ ਨੌਜਵਾਨ ਖੇਡਾਂ ਦੇ ਪ੍ਰਤੀ ਰੁਚੀ ਤਾਂ ਬਹੁਤ ਰੱਖਦੇ ਹਨ ਪਰ ਉਨ੍ਹਾਂ ਦੇ ਕੋਲ ਖੇਡ ਕਿੱਟਾਂ ਨਾ ਹੋਣ ਕਾਰਨ ਉਨ੍ਹਾਂ ਨੂੰ ਸਮੱਸਿਆ ਆ ਰਹੀ ਸੀ ਅਤੇ ਇਨ੍ਹਾਂ ਨੌਜਵਾਨਾਂ ਦੀ ਸਮੱਸਿਆ ਧਿਆਨ ਵਿੱਚ ਆਈ ਤਾਂ ਉਨ੍ਹਾਂ ਵੱਲੋਂ ਮਾਨਸਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਿਚ ਨੌਜਵਾਨਾਂ ਨੂੰ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਨੇ ਜਿਸ ਦੇ ਤਹਿਤ ਅੱਜ ਬੁਰਜ ਰਾਠੀ ਦੇ ਵਿਚ ਉਨ੍ਹਾਂ ਵੱਲੋਂ ਸ਼ੁਰੂਆਤ ਕੀਤੀ ਗਈ ਹੈ ਤੇ ਨੌਜਵਾਨਾਂ ਨੂੰ ਕ੍ਰਿਕਟ ਵਾਲੀਬਾਲ ਤੇ ਬਾਸਕਟਬਾਲ ਦੀਆਂ ਖੇਡ ਕਿੱਟਾਂ ਦਿੱਤੀਆਂ ਗਈਆਂ ਹਨ।