ਮਾਨਸਾ: ਸ਼ਹੀਦ ਬਾਬਾ ਬੂਝਾ ਸਿੰਘ ਭਵਨ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਜਰਨਲ ਬਾਡੀ ਦੀ ਮੀਟਿੰਗ ਹੋਈ। ਜਿਸ ਵਿੱਚ ਜਥੇਬੰਦੀ ਤੇ ਸਮੂਹ ਮੈਬਰਾਂ ਵੱਲੋਂ ਫ਼ੈਸਲਾ ਕੀਤਾ ਗਿਆ ਕਿ 1 ਮਾਰਚ ਤੋਂ ਪੰਜਾਬ ਸਰਕਾਰ ਦੇ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਬਜਟ ਇਜਲਾਸ ਵਿੱਚ ਜੇਕਰ ਮਜ਼ਦੂਰਾਂ ਨੂੰ ਨਜ਼ਰ ਅੰਦਾਜ ਕੀਤਾ ਤਾਂ ਕੈਪਟਨ ਦੇ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ।
2017 ਦੀਆਂ ਵਿਧਾਨ ਸਭਾ ਚੋਣਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜੀ ਕੈਪਟਨ ਸਰਕਾਰ: ਹਰਵਿੰਦਰ ਸਿੰਘ ਸੇਮਾ
ਬਜਟ ਤੋਂ ਪਹਿਲਾਂ ਮਾਨਸਾ ਵਿੱਚ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਸੂਬਾ ਪੱਧਰੀ ਮੀਟਿੰਗ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਅੱਜ ਤੋ ਚਾਰ ਪਹਿਲਾ ਗਰੀਬਾਂ ਦਲਿਤਾਂ ਨਾਲ ਕੀਤੇ ਚੋਣ ਵਾਅਦੇ ਮੋਦੀ ਦੀ ਤਰ੍ਹਾਂ ਜੁਮਲੇ ਸਾਬਿਤ ਹੋਏ ਹਨ। ਉਹਨਾਂ ਕਿਹਾ ਕਿ 1 ਮਾਰਚ ਤੋਂ ਸ਼ੁਰੂ ਹੋ ਰਹੇ ਸਰਕਾਰ ਦੇ ਬਜਟ ਇਜਲਾਸ ਵਿੱਚ ਮਜ਼ਦੂਰਾਂ ਅਤੇ ਗਰੀਬ ਔਰਤਾਂ ਸਿਰ ਚੜਿਆ ਸਮੁੱਚਾ ਕਰਜ਼ਾ ਮਾਫ਼ ਕਰੇ, ਪੰਜਾਬ ਅੰਦਰ ਘਰੇਲੂ ਬਿਜਲੀ ਰੇਟ ਅੱਧੇ ਕਰਕੇ ਗਰੀਬਾਂ ਨੂੰ ਆਏ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਮਾਫ਼ ਕੀਤੇ ਜਾਣ।
ਇਸ ਮੌਕੇ ਉਨ੍ਹਾਂ ਕਿਹਾ ਕਿ 2017 ਵਿੱਚ ਸਰਕਾਰ ਦੁਆਰਾ ਮਜ਼ਦੂਰਾਂ ਨਾਲ ਕੀਤੇ ਚੋਣ ਵਾਦਿਆ ਨੂੰ ਯਾਦ ਕਰਾਉਣ ਲਈ 26 ਫਰਵਰੀ ਨੂੰ ਪੂਰੇ ਪੰਜਾਬ ਅੰਦਰ ਡਿਪਟੀ ਕਮਿਸ਼ਨਰ ਰਾਹੀ ਸਰਕਾਰ ਨੂੰ ਯਾਦ ਪੱਤਰ ਭੇਜੇ ਜਾਣਗੇ।