ਮਾਨਸਾ: 75ਵੇਂ ਆਜ਼ਾਦੀ ਦਿਵਸ ਮੌਕੇ ਜਿਥੇ ਦੇਸ਼ ਭਰ ਦੇ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ, ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਢਿੱਲਵਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਿੱਚ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਪਾਰਕ ਦੀ ਉਸਾਰੀ ਕੀਤੀ ਗਈ ਹੈ। ਇਸ ਪਾਰਕ ਦੇ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ ਅਤੇ ਇਸ ਪਾਰਕ ਦਾ ਉਦਘਾਟਨ ਜ਼ਿਲ੍ਹੇ ਦੇ ਐੱਸਐੱਸਪੀ ਡਾ. ਨਰਿੰਦਰ ਭਾਰਗਵ ਵੱਲੋਂ ਕੀਤਾ ਗਿਆ।
ਇਸ ਮੌਕੇ ਐਸਐਸਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ 75ਵੇਂ ਆਜ਼ਾਦੀ ਦਿਹਾੜੇ ਦਾ ਪੂਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਢਿਲਵਾਂ ਦੀ ਪੰਚਾਇਤ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ। ਜਿਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੌਕੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਹੈ, ਕਿਉਂਕਿ ਇਹ ਮਹਾਨ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਜਿਨ੍ਹਾਂ ਨੇ ਸ਼ਹਾਦਤ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਇਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਿਆ ਜਾਵੇ। ਸੋ ਇਸ ਪਿੰਡ ਦੀ ਪੰਚਾਇਤ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਜੋ ਉਪਰਾਲਾ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਾਡੇ ਸ਼ਹੀਦਾਂ ਨੂੰ ਸਮਰਪਿਤ ਅਜਿਹੇ ਕੰਮ ਕਰਨੇ ਚਾਹੀਦੇ ਹਨ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਰਸਤਾ ਨਾ ਭਟਕੇ ਅਤੇ ਉਹ ਸ਼ਹੀਦਾਂ ਦੇ ਦੱਸੇ ਹੋਏ ਮਾਰਗ 'ਤੇ ਚੱਲ ਸਕਣ।