ਮਾਨਸਾ:ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਸਾਢੇ ਚਾਰ ਸਾਲ ਵੀ ਪੂਰਾ ਨਾ ਕਰਨ ਦੇ ਕਾਰਨ ਸਰਕਾਰ ਉੱਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ। ਸਾਂਝਾ ਮੋਰਚਾ ਫਰੰਟ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 8 ਜੂਨ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕਣਗੇ।
ਇਸ ਬਾਰੇ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਪੇਅ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਾਢੇ ਚਾਰ ਸਾਲ ਬਾਅਦ ਵੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ।