ਮਾਨਸਾ: ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਆਕਸੀਜਨ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਹੈਰਾਨ ਕਰ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਦੱਸ ਦਈਏ ਕਿ ਰੇਲਵੇ ਸਟੇਸ਼ਨ ’ਤੇ ਵੱਡੀ ਤਾਦਾਰ ਚ ਪਰਾਲੀ ਨੂੰ ਅੱਗ ਲਗਾ ਕੇ ਪੂਰੇ ਸ਼ਹਿਰ ਨੂੰ ਧੂੰਏ ਨਾਲ ਭਰ ਦਿੱਤਾ ਗਿਆ। ਪਰਾਲੀ ਨੂੰ ਅੱਗ ਲਗਾਉਣ ਕਾਰਨ ਸ਼ਹਿਰ ਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੈਰਾਨੀ ਦੀ ਗੱਲ ਇਹ ਹੈ ਕਿ 20 ਫੀਟ ’ਤੇ ਰੇਲਵੇ ਦੀ ਪੁਲਿਸ ਚੌਂਕੀ ਹੈ ਜਿਨ੍ਹਾਂ ਨੇ ਅੱਗ ਲਗਾਉਣ ਵਾਲੇ ਕਰਮਚਾਰੀਆਂ ਨੂੰ ਰੋਕਿਆ ਨਹੀਂ।
'ਰੇਲਵੇ ਦੇ ਕਰਮਚਾਰੀਆਂ ਨੇ ਦਿੱਤੇ ਸੀ ਆਦੇਸ਼'
ਦੂਜੇ ਪਾਸੇ ਪਰਾਲੀ ਨੂੰ ਜਲਾਉਣ ਵਾਲੇ ਰੇਲਵੇ ਕਰਮਚਾਰੀ ਨੇ ਦੱਸਿਆ ਕਿ ਉਸ ਨੂੰ ਰੇਲਵੇ ’ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਆਦੇਸ਼ ਦਿੱਤੇ ਸੀ ਕਿ ਰੇਲਗੱਡੀ ਦੇ ਡਿੱਬੋਂ ਵਿੱਚੋ ਨਿਕਲਣ ਵਾਲੀ ਪਰਾਲੀ ਨੂੰ ਸਾੜ ਦਿੱਤਾ ਜਾਵੇ। ਜਿਸਦੇ ਚੱਲਦੇ ਉਹ ਰੇਲਵੇ ਦੇ ਹੁਕਮ ਦੀ ਪਾਲਣਾ ਕਰ ਰਿਹਾ ਹੈ। ਪਰ ਜਦੋਂ ਉਨ੍ਹਾਂ ਨਾਲ ਪ੍ਰਦੂਸ਼ਣ ਦੀ ਗੱਲ ਕੀਤੀ ਗਈ ਤਾਂ ਉਹ ਭੱਜ ਗਏ।