ਮਾਨਸਾ: ਪੇਂਡੂ ਭਾਰਤ ਬੰਦ ਦੇ ਸੱਦੇ ਤਹਿਤ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਇਸ ਮੌਕੇ ਬਾਰਾਂ ਹੱਟਾਂ ਚੌਕ ਵਿਖੇ ਧਰਨਾਕਾਰੀਆਂ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇੱਕ ਆਵਾਰਾ ਪਸ਼ੂ ਉਨ੍ਹਾਂ ਦੇ ਧਰਨੇ ਵਿੱਚ ਆ ਵੜਿਆ। ਆਵਾਰਾ ਪਸ਼ੂ ਨੂੰ ਬੜੀ ਹੀ ਮੁਸ਼ਕਿਲ ਨਾਲ ਧਰਨਾਕਾਰੀਆਂ ਨੇ ਧਰਨੇ ਵਿੱਚੋਂ ਬਾਹਰ ਕੱਢਿਆ।
ਮਾਨਸਾ 'ਚ ਧਰਨੇ ਵਿੱਚ ਵੜਿਆ ਆਵਾਰਾ ਪਸ਼ੂ, ਮੱਚੀ ਹਫੜਾ-ਦਫੜੀ
ਪੇਂਡੂ ਭਾਰਤ ਬੰਦ ਦੇ ਸੱਦੇ ਤਹਿਤ ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਾਨਸਾ ਦੇ ਬਾਰਾਂ ਹੱਟਾਂ ਚੌਕ ਵਿਖੇ ਧਰਨਾਕਾਰੀਆਂ ਦੇ ਧਰਨੇ 'ਚ ਆਵਾਰਾ ਪਸ਼ੂ ਵੜਨ ਕਾਰਨ ਲੋਕਾਂ 'ਚ ਹਫੜਾ ਦਫੜੀ ਮੱਚ ਗਈ।
ਪੇਂਡੂ ਭਾਰਤ ਬੰਦ
ਇਸ ਤੋਂ ਬਾਅਦ ਮੁੜ ਤੋਂ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ। ਇਸ ਮੌਕੇ ਧਰਨਾਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੂਰੇ ਭਾਰਤ ਵਿੱਚ ਬੁੱਧਵਾਰ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।