ਮਾਨਸਾ: ਕੋਰੋਨਾ ਮਹਾਂਮਾਰੀ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਮਾਨਸਾ ਪੁਲਿਸ ਵੱਲੋਂ ਆਈਲੈਟਸ ਸੈਂਟਰ, ਕੋਚਿੰਗ ਸੈਂਟਰ, ਰੈਸਟੋਰੈਂਟਾਂ ਅਤੇ ਕਲਾਸ ਹਾਊਸ ਵਾਲਿਆਂ ਦੇ ਖ਼ਿਲਾਫ਼ ਪੰਜ ਮਾਮਲੇ ਦਰਜ ਕਰਕੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਦੇ ਵਿੱਚ ਬਿਨਾਂ ਮਾਸਕ ਘੁੰਮਣ ਵਾਲੇ 100 ਵਿਅਕਤੀਆਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਕੋਚਿੰਗ ਸੈਂਟਰ ਆਈਲੈਟਸ ਸੈਂਟਰ, ਰੈਸਟੋਰੈਂਟ ਅਤੇ ਕਲਾਥ ਹਾਊਸ ਅਤੇ ਦੁਕਾਨਾਂ ਖੋਲ੍ਹਣ ਦੇ ਤਹਿਤ ਕੋਰੋਨਾ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ 1 ਅਤੇ ਸਥਾਨਕ ਸਿਟੀ 2 ਦੇ ਅਧੀਨ ਆਉਂਦੇ ਆਈਲੈਟਸ ਸੈਂਟਰ, ਕੋਚਿੰਗ ਸੈਂਟਰ ਰੈਸਟੋਰੈਂਟ, ਕਲਾਥ ਹਾਊਸ ਅਤੇ ਦੁਕਾਨ ਮਾਲਕਾਂ ਤੇ ਪੰਜ ਮਾਮਲੇ ਦਰਜ ਕਰਕੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਤੇ ਪੁਲਿਸ ਦਾ ਡੰਡਾ, 8 ਗ੍ਰਿਫਤਾਰ - ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
ਕੋਰੋਨਾ ਮਹਾਂਮਾਰੀ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਮਾਨਸਾ ਪੁਲਿਸ ਵੱਲੋਂ ਆਈਲੈਟਸ ਸੈਂਟਰ, ਕੋਚਿੰਗ ਸੈਂਟਰ, ਰੈਸਟੋਰੈਂਟਾਂ ਅਤੇ ਕਲਾਸ ਹਾਊਸ ਵਾਲਿਆਂ ਦੇ ਖ਼ਿਲਾਫ਼ ਪੰਜ ਮਾਮਲੇ ਦਰਜ ਕਰਕੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਥਾਣਾ ਸਿਟੀ 1 ਦੀ ਪੁਲੀਸ ਪਾਰਟੀ ਨੇ ਬਰੀਲੀਐਂਟ ਆਈਲੈਟਸ ਸੈਂਟਰ ਦੇ ਸੰਚਾਲਕ ਵਨੀਤ ਕੁਮਾਰ, ਮਹੇਸ਼ ਮਿੱਤਲ ਅਤੇ ਸੰਦੀਪ ਸਿੰਘ ਨੂੰ ਕਾਬੂ ਕਰਕੇ ਧਾਰਾ 188/269 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਹਿਤ ਥਾਣਾ ਸਿਟੀ 2 ਦੀ ਪੁਲੀਸ ਪਾਰਟੀ ਵੱਲੋਂ ਆਈਲੈੱਟਸ ਸੈਂਟਰ ਦੇ ਸੰਚਾਲਕ ਰੋਸ਼ਨ ਲਾਲ ਨੂੰ ਕਾਬੂ ਕਰਕੇ ਉਸਦੇ ਖ਼ਿਲਾਫ਼ ਅਪਰਾਧਿਕ ਧਾਰਾ 188/269 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਪਾਰਟੀ ਵੱਲੋਂ ਰੋਜ਼ ਵੁੱਡ ਆਈਲੈਟਸ ਸੈਂਟਰ ਦੇ ਸੰਚਾਲਕ ਯਾਦਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਕਲਾਥ ਹਾਊਸ ਦੇ ਮਾਲਕ ਰਾਮਚੰਦ ਨੂੰ ਕਾਬੂ ਕਰਕੇ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਕੁਆਲਿਟੀ ਰੈਸਟੋਰੈਂਟ ਦੇ ਮਾਲਕ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ।
ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਤਹਿਤ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਲੋਕਾਂ ਨੂੰ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ। ਪਰ ਕਈ ਲੋਕ ਅਜੇ ਵੀ ਇਨ੍ਹਾਂ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਜਿਸ ਦੇ ਤਹਿਤ ਪੁਲਿਸ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਕ ਨਾ ਲਾਉਣ ਵਾਲੇ ਲੋਕਾਂ ਦੇ ਵੀ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰੋ ਤਾਂ ਕਿ ਇਸ ਮਹਾਂਮਾਰੀ ਦੇ ਨਾਲ ਅਸੀਂ ਮਿਲ ਕੇ ਲੜ ਸਕੀਏ।