ਪੰਜਾਬ

punjab

ETV Bharat / state

ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਪ੍ਰਸ਼ਾਸਨ ਦਾ ਤੋਹਫ਼ਾ - Strict arrangements at polling booths in Mansa

ਕੋਰੋਨਾ (Corona) ਨੂੰ ਮੱਦੇਨਜ਼ਰ ਰੱਖਦੇ ਹੋਏ ਵੋਟਰਾਂ ਨੂੰ ਮਾਸਕ ਵੰਡੇ ਜਾ ਰਹੇ ਹਨ, ਇਸ ਤੋਂ ਇਲਾਵਾ ਅੰਗਹੀਣਾਂ ਅਤੇ ਬਜ਼ੁਰਗਾਂ ਦੇ ਲਈ ਵੀਲ੍ਹ ਚੇਅਰਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ ਅਤੇ ਮਾਨਸਾ ਦੇ ਵਿੱਚ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀਲ ਚੇਅਰਾਂ ਉੱਪਰ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਲੈ ਕੇ ਜਾ ਰਹੇ ਹਨ।

ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਪ੍ਰਸ਼ਾਸਨ ਦਾ ਤੋਹਫਾ
ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਪ੍ਰਸ਼ਾਸਨ ਦਾ ਤੋਹਫਾ

By

Published : Feb 20, 2022, 2:11 PM IST

ਮਾਨਸਾ:ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਲਈ ਪੰਜਾਬ ਭਰ ਦੇ ਵਿੱਚ ਲੋਕਤੰਤਰ ਦਾ ਤਿਉਹਾਰ ਹੈ ਤੇ ਵੋਟਾਂ ਪਾਈਆਂ ਜਾ ਰਹੀਆਂ ਹਨ, ਵੋਟਰਾਂ ਦੇ ਵਿੱਚ ਵੋਟਾਂ ਪਾਉਣ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਜਿਸ ਦੇ ਤਹਿਤ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ (Strict security measures by the administration) ਕੀਤੇ ਗਏ ਹਨ।

ਪੰਜਾਬ ਵਿੱਚ ਸੁਰੱਖਿਆ ਨੂੰ ਲੈਕੇ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (Punjab Police and Para Military Force) ਤਾਇਨਾਤ ਕੀਤੀ ਗਈ ਹੈ। ਉੱਥੇ ਹੀ ਨੌਜਵਾਨਾਂ ਨੂੰ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਦੇ ਲਈ ਸਰਟੀਫਿਕੇਟ ਅਤੇ ਉਨ੍ਹਾਂ ਨੂੰ ਦਾ ਪੋਲਿੰਗ ਬੂਥਾਂ ‘ਤੇ ਸਵਾਗਤ ਕੀਤਾ ਜਾ ਰਿਹਾ ਹੈ।

ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਪ੍ਰਸ਼ਾਸਨ ਦਾ ਤੋਹਫਾ

ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਵੋਟਰਾਂ ਨੂੰ ਮਾਸਕ ਵੰਡੇ ਜਾ ਰਹੇ ਹਨ, ਇਸ ਤੋਂ ਇਲਾਵਾ ਅੰਗਹੀਣਾਂ ਅਤੇ ਬਜ਼ੁਰਗਾਂ ਦੇ ਲਈ ਵੀਲ੍ਹ ਚੇਅਰਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ ਅਤੇ ਮਾਨਸਾ ਦੇ ਵਿੱਚ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀਲ ਚੇਅਰਾਂ ਉੱਪਰ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਲੈ ਕੇ ਜਾ ਰਹੇ ਹਨ।
ਇਸ ਮੌਕੇ ਐੱਸ.ਡੀ.ਐੱਮ. ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮਾਨਸਾ ਦੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ ਅਤੇ ਇਸ ਤੋਂ ਇਲਾਵਾ ਹਰ ਪੋਲਿੰਗ ਬੂਥ ‘ਤੇ ਪਹਿਲੀ ਵਾਰ ਵੋਟ ਪਾ ਰਹੇ ਨੌਜਵਾਨਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਦੇ ਹਰ ਨਾਗਰਿਕ ਨੂੰ ਆਪੋ-ਆਪਣੀ ਵੋਟ ਪਾਉਣ ਦੀ ਵੀ ਅਪੀਲ ਕੀਤੀ ਹੈ। ਤਾਂ ਜੋ ਇੱਕ ਚੰਗੇ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ:ਵੋਟ ਪਾਉਣ ਤੋਂ ਪਹਿਲਾਂ ਸ਼ਿਵ ਮੰਦਿਰ ਪਹੁੰਚੇ ਮੁੱਖ ਮੰਤਰੀ ਚੰਨੀ, ਕਹੀ ਵੱਡੀ ਗੱਲ

ABOUT THE AUTHOR

...view details