ਮਾਨਸਾ: ਪੰਜਾਬ ਸਰਕਾਰ ਦਾ ਵਿਧਾਨਸਭਾ ਸੈਸ਼ਨ ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 5 ਮਾਰਚ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਨੂੰ ਲੈ ਕੇ ਈਟੀਵੀ ਭਾਰਤ ਨੇ ਵਿਦਿਆਰਥੀ ਵਰਗ ਦੇ ਨਾਲ ਗੱਲਬਾਤ ਕੀਤੀ।
ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੀਆਂ ਵਿਦਿਆਰਥਣਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਵਾਰ ਜੋ ਬਜਟ ਲੈ ਕੇ ਆ ਰਹੀ ਹੈ ਉਹ ਵਿਦਿਆਰਥੀਆਂ ਦੇ ਹੱਕ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਸਸਤੀ ਕਰੇ ਕਿਉਂਕਿ ਅੱਜ ਪ੍ਰਾਈਵੇਟ ਅਦਾਰਿਆਂ ਨੇ ਸਿੱਖਿਆ ਇੰਨੀ ਮਹਿੰਗੀ ਕਰ ਦਿੱਤੀ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨਾ ਮੁਸ਼ਕਲ ਹੋ ਗਿਆ ਹੈ।