ਮਾਨਸਾ: ਸਰਦੂਲਗੜ੍ਹ ਘੱਗਰ ਦੇ ਵਿੱਚ ਪਾੜ ਪੈਣ ਦੇ ਕਾਰਣ ਲਾਗੇ ਦੇ ਪਿੰਡਾਂ ਵਿੱਚ ਪਾਣੀ ਦਾਖਿਲ ਹੋ ਚੁੱਕਾ ਹੈ ਅਤੇ ਅੱਜ ਇਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਉਨ੍ਹਾਂ ਹਲਕੇ ਦੇ ਪਿੰਡ ਝੰਡਾ ਖੁਰਦ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਵੀ ਫੋਨ ਰਾਹੀਂ ਰਾਬਤਾ ਕਾਇਮ ਕੀਤਾ ਅਤੇ ਲੋਕਂ ਦੀ ਮਦਦ ਕਰਨ ਦੀ ਅਪੀਲ ਵੀ ਕੀਤੀ।
ਪ੍ਰਸ਼ਾਸਨ ਤੇ ਸਹਾਇਤਾ ਨਾ ਕਰਨ ਦੇ ਇਲਜ਼ਾਮ : ਜਾਣਕਾਰੀ ਮੁਤਾਬਿਕ ਹੜ੍ਹਾਂ ਦੇ ਪਾਣੀ ਨਾਲ ਨੁਕਸਾਨ ਝੱਲਣ ਵਾਲੇ ਪਿੰਡ ਝੰਡਾ ਖੁਰਦ ਵਿੱਚ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਪਹੁੰਚਾਈ ਜਾ ਰਹੀ। ਇਸਦੇ ਨਾਲ ਹੀ ਪਾਣੀ ਰੋਕਣ ਲ਼ਈ ਵੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਜਾ ਰਹੀ ਹੈ। ਲੋਕਾਂ ਨੇ ਇਸ ਮੌਕੇ ਕਿਹਾ ਕਿ ਇਸ ਕਾਰਨ ਪਿੰਡਾਂ ਵਿੱਚ ਪਾਣੀ ਦਾਖ਼ਲ ਹੋਇਆ ਹੈ।
ਮਾਨਸਾ ਦੇ ਹੜ੍ਹ ਪ੍ਰਭਾਵਿਤ ਹਲਕਿਆਂ 'ਚ ਸੁਖਬੀਰ ਬਾਦਲ ਦੀ ਫੇਰੀ, ਪ੍ਰਸ਼ਾਸਨ ਨੂੰ ਕੀਤੀ ਖ਼ਾਸ ਅਪੀਲ - ਮਾਨਸਾ ਦੀਆਂ ਪੰਜਾਬੀ ਚ ਖਬਰਾਂ
ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਹੜ੍ਹ ਨਾਲ ਨੁਕਸਾਨ ਝੱਲ ਰਹੇ ਲੋਕਾਂ ਦੀਆਂ ਤਕਲੀਫ਼ਾਂ ਸੁਣਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ ਹਨ।
ਲੋਕ ਆਪਣੇ ਪੱਧਰ 'ਤੇ ਕਰ ਰਹੇ ਕੰਮ : ਲੋਕਾਂ ਦੀ ਸ਼ਿਕਾਇਤ 'ਤੇ ਸੁਖਬੀਰ ਬਾਦਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਫੋਨ ਉੱਤੇ ਗੱਲਬਾਤ ਕੀਤੀ ਅਤੇ ਪਿੰਡਾਂ ਦੇ ਲੋਕਾਂ ਦਾ ਦਰਦ ਸੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀ ਵੀ ਪਿੰਡਾਂ ਦੇ ਲੋਕ ਮਦਦ ਮੰਗ ਰਹੇ ਹਨ, ਉਨ੍ਹਾਂ ਨੂੰ ਮਦਦ ਦੇਣੀ ਚਾਹੀਦੀ ਹੈ। ਇਸਦੇ ਨਾਲ ਹੀ ਲੋਕਾਂ ਨੇ ਦੱਸਿਆ ਕਿ ਲੋਕ ਆਪਣੇ ਪੱਧਰ ਉੱਤੇ ਟਰੈਕਟਰ ਟਰਾਲੀਆਂ ਦੇ ਨਾਲ ਮਿੱਟੀ ਦੇ ਬੰਨ੍ਹ ਲਗਾ ਰਹੇ ਹਨ ਪਰ ਪ੍ਰਸ਼ਾਸਨ ਕੋਈ ਮਦਦ ਨਹੀਂ ਕਰ ਰਿਹਾ ਹੈ।
ਲੋਕਾਂ ਨੂੰ ਸੁਖਬੀਰ ਬਾਦਲ ਦਾ ਭਰੋਸਾ :ਸੁਖਬੀਰ ਬਾਦਲ ਨੇ ਇਸ ਮੌਕੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਹਰ ਸਮੇਂ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਦਾ ਦਰਦ ਸੁਣਨ ਲਈ ਲੋਕਾਂ ਦੇ ਵਿੱਚ ਹਮੇਸ਼ਾ ਹਾਜਿਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦੇ ਸੇਵਾਦਾਰ ਹਰ ਜ਼ਿਲ੍ਹੇ ਦੇ ਵਿੱਚ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੱਡੀ ਸਮੱਸਿਆ ਹੈ ਤਾਂ ਉਹ ਤੁਰੰਤ ਅਕਾਲੀ ਦਲ ਦੀਆਂ ਟੀਮਾਂ ਦੇ ਨਾਲ ਸੰਪਰਕ ਕਰ ਸਕਦਾ ਹੈ।